DIG ਡਾ ਨਾਨਕ ਸਿੰਘ ਅਤੇ SSP ਵਰੁਣ ਸ਼ਰਮਾ ਨਾਕਾਬੰਦੀ ਦੀ ਚੈਕਿੰਗ ਕਰਦੇ ਹੋਏ
ਦੀਦਾਰ ਗੁਰਨਾ
ਪਟਿਆਲਾ 11 ਜੁਲਾਈ 2025 : ਕੁੱਝ ਦਿਨ ਪਹਿਲਾਂ ਜ਼ਿਲ੍ਹੇ ਵਿੱਚ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਣ ਲਈ ਪਟਿਆਲਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਖ਼ਤ ਨਾਕਾਬੰਦੀ ਕੀਤੀ ਗਈ , ਇਹ ਨਾਕਾਬੰਦੀਆਂ ਸਵੇਰੇ ਤੋਂ ਲੈ ਕੇ ਰਾਤ ਦੇਰ ਤੱਕ ਜਾਰੀ ਰਹੀਆਂ, ਜਿੱਥੇ ਸੈਂਕੜੇ ਪੁਲਿਸ ਮੁਲਾਜ਼ਮ ਸੜਕਾਂ 'ਤੇ ਤਾਇਨਾਤ ਕੀਤੇ ਗਏ , ਐਸ.ਐਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਖੁਦ ਮੈਦਾਨੀ ਪੱਧਰ 'ਤੇ ਨਾਕਾ ਪੁਆਇੰਟਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਚੌਕਸੀ ਵਧਾਉਣ ਅਤੇ ਹਰ ਆਉਣ-ਜਾਣ ਵਾਲੀ ਗੱਡੀ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ , ਉਨ੍ਹਾਂ ਨੇ ਕਿਹਾ ਕਿ ਇਹ ਨਾਕਾਬੰਦੀ ਰੂਟੀਨ ਸੁਰੱਖਿਆ ਅਭਿਆਨ ਦਾ ਹਿੱਸਾ ਹੈ ਜੋ ਲੋਕਾਂ ਵਿੱਚ ਭਰੋਸਾ ਵਧਾਉਣ ਅਤੇ ਸ਼ਰਾਰਤੀ ਅਨਸਰਾਂ ਨੂੰ ਸੁਨੇਹਾ ਦੇਣ ਲਈ ਕੀਤੀ ਜਾ ਰਹੀ ਹੈ
ਇਸ ਮੌਕੇ ਤੇ ਡੀ.ਆਈ.ਜੀ. ਪਟਿਆਲਾ ਰੇਂਜ ਡਾ ਨਾਨਕ ਸਿੰਘ ਨੇ ਵੀ ਪਟਿਆਲਾ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਮੈਦਾਨੀ ਪੱਧਰ 'ਤੇ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਦਿੱਤੀ , ਪੁਲਿਸ ਨੇ ਨਾਕਿਆਂ ਦੌਰਾਨ ਕਈ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ , ਇਸ ਮੌਕੇ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨਾਲ ਸਹਿਯੋਗ ਕਰਨ ਅਤੇ ਕੋਈ ਵੀ ਸ਼ੱਕੀ ਗਤੀਵਿਧੀ ਵੇਖਣ 'ਤੇ ਤੁਰੰਤ ਨਜ਼ਦੀਕੀ ਥਾਣੇ ਜਾਂ ਹੈਲਪਲਾਈਨ 'ਤੇ ਸੂਚਿਤ ਕਰਨ