Big Breaking: PM ਮੋਦੀ ਨੇ ਖੋਲ੍ਹਿਆ ਨੌਕਰੀਆਂ ਦਾ ਪਟਾਰਾ; ਇੱਕੋ ਸਮੇਂ ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
ਪਟਿਆਲਾ, 11 ਜੁਲਾਈ 2025: ਭਾਰਤ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਨਾਗਰਿਕ ਭਲਾਈ ਨੂੰ ਮਜ਼ਬੂਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਲੋਂ 12 ਜੁਲਾਈ 2025 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਰੋਜ਼ਗਾਰ ਮੇਲੇ ਦੀ ਰਾਸ਼ਟਰੀ ਪੱਧਰ ’ਤੇ ਸ਼ੁਰੂਆਤ ਕੀਤੀ ਜਾਵੇਗੀ।
ਇਹ ਵੱਡਾ ਭਰਤੀ ਸਮਾਰੋਹ ਦੇਸ਼ ਦੇ 47 ਕੇਂਦਰਾਂ ’ਚ ਇਕੋ ਸਮੇਂ ਹੋਵੇਗਾ, ਜਿਸ ਵਿੱਚ ਪਟਿਆਲਾ ਲੋਕੋਮੋਟਿਵ ਵਰਕਸ ,ਪਟਿਆਲਾ ਵੀ ਸ਼ਾਮਲ ਹੈ। ਇਸ ਸਮਾਗਮ ਦੌਰਾਨ ਕੇਂਦਰੀ ਸਰਕਾਰ ਦੇ ਵੱਖ-ਵੱਖ ਵਿਭਾਗਾਂ ਲਈ ਚੁਣੇ 51,000 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਵੀਡੀਓ ਰਾਹੀਂ ਨਵੇਂ ਨਿਯੁਕਤਾਂ ਨੂੰ ਸੰਬੋਧਨ ਕਰਨਗੇ ਅਤੇ ਉਨ੍ਹਾਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਨਗੇ। ਪਟਿਆਲਾ ਲੋਕੋਮੋਟਿਵ ਵਰਕਸ, ਪਟਿਆਲਾ ਵਿਚ, ਰਵਨੀਤ ਸਿੰਘ ਰੇਲਵੇ ਰਾਜ ਮੰਤਰੀ ਅਤੇ ਖਾਦ ਸੰਸਕਾਰੀ ਉਦਯੋਗ ਰਾਜ ਮੰਤਰੀ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੇਂਦਰੀ ਸਰਕਾਰ ਦੇ ਵੱਖ ਵੱਖ ਵਿਭਾਗਾਂ ਤੋਂ ਚੁਣੇ 216 ਉਮੀਦਵਾਰਾਂ ਨੂੰ ਪਟਿਆਲਾ ਲੋਕੋਮੋਟਿਵ ਵਰਕਸ ਆਡੀਟੋਰੀਅਮ ਵਿਚ ਨਿਯੁਕਤੀ ਪੱਤਰ ਵੰਡਣਗੇ।
ਇਹ ਪਹਿਲ ਕਦਮ ਪ੍ਰਧਾਨ ਮੰਤਰੀ ਦੀ ਭਰਤੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਲਗਾਤਾਰ ਕਮਿਟਮੈਂਟ ਨੂੰ ਦਰਸਾਉਂਦੀ ਹੈ। ਸਰਕਾਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਮਿਸ਼ਨ ਮੋਡ ਵਿਚ ਖਾਲੀ ਅਸਾਮੀਆਂ ਨੂੰ ਭਰਨ ਲਈ ਭਰਤੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ।