BBMB ਦੇ ਡੈਮਾਂ ’ਤੇ CISF ਦੀ ਤਾਇਨਾਤੀ ਖਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
ਚੰਡੀਗੜ੍ਹ, 11 ਜੁਲਾਈ 2025- ਬੀਬੀਐੱਮਬੀ ਦੇ ਡੈਮਾਂ ’ਤੇ CISF ਦੀ ਤਾਇਨਾਤੀ ਖਿਲਾਫ਼ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਮਤਾ ਪਾਸ ਕਰ ਦਿੱਤਾ ਹੈ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ ਕੀਤਾ। ਸਦਨ ਨੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਪੁਲੀਸ ਡੈਮ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।
ਇਸ ਦੌਰਾਨ ਪੰਜਾਬ ਵਿਧਾਨ ਸਭਾ ’ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਸੈਂਬਲੀ ਨੂੰ ਸਟੇਜ ਦੀ ਤਰ੍ਹਾਂ ਵਰਤਣ ਦਾ ਇਲਜ਼ਾਮ ਹਾਕਮ ਧਿਰ ’ਤੇ ਲਾਇਆ। ਮੰਤਰੀ ਅਮਨ ਅਰੋੜਾ ਨੇ ਇਹ ਕਹਿੰਦਿਆਂ ਇਸ ਦਾ ਵਿਰੋਧ ਕੀਤਾ ਕਿ ਬਾਜਵਾ ਨੇ ਸਦਨ ਦੀ ਤੌਹੀਨ ਕੀਤੀ ਹੈ।
Click to Follow Babushahi Facebook page →