ਲੁਧਿਆਣਾ: ਤਿੰਨ ਸਰਪੰਚਾਂ ਅਤੇ 97 ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਦੀ ਸਮਾਂ-ਸਾਰਣੀ ਦਾ ਐਲਾਨ
- ਨਾਮਜ਼ਦਗੀਆਂ 14 ਜੁਲਾਈ ਨੂੰ ਸ਼ੁਰੂ ਹੋਣਗੀਆਂ, ਵੋਟਾਂ 27 ਜੁਲਾਈ ਨੂੰ
ਸੁਖਮਿੰਦਰ ਭੰਗੂ
ਲੁਧਿਆਣਾ, 11 ਜੁਲਾਈ 2025 - ਰਾਜ ਚੋਣ ਕਮਿਸ਼ਨ ਨੇ ਅੱਜ ਚੋਣ ਸ਼ਡਿਊਲ ਦਾ ਐਲਾਨ ਕਰਦਿਆਂ ਤਿੰਨ ਸਰਪੰਚਾਂ ਅਤੇ 97 ਪੰਚਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਚੋਣਾਂ 27 ਜੁਲਾਈ ਨੂੰ ਹੋਣਗੀਆਂ। ਇਸ ਦੇ ਨਾਲ ਹੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ 14 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 17 ਜੁਲਾਈ ਆਖਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਜੁਲਾਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਜੁਲਾਈ ਹੈ।
ਪੋਲਿੰਗ 27 ਜੁਲਾਈ ਨੂੰ ਹੋਵੇਗੀ। ਵੋਟਿੰਗ ਪੂਰੀ ਹੋਣ ਤੋਂ ਬਾਅਦ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਗਿਣਤੀ ਉਸੇ ਦਿਨ ਕੀਤੀ ਜਾਵੇਗੀ।
ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪ੍ਰਕਿਰਿਆ, ਪੋਲਿੰਗ ਅਤੇ ਗਿਣਤੀ ਦੀ ਵੀਡੀਓਗ੍ਰਾਫੀ ਯਕੀਨੀ ਬਣਾਈ ਜਾਵੇਗੀ।