ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ
ਅੰਮ੍ਰਿਤਸਰ, 14 ਜੁਲਾਈ 2025: ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ। ਜਥੇਦਾਰ ਨੇ ਦੱਸਿਆ ਕਿ ਪਟਨਾ ਸਾਹਿਬ ਕਮੇਟੀ ਨੇ ਤਨਖਾਹੀਏ ਵਾਲੇ ਮਤੇ ਵਾਪਸ ਲੈ ਲਏ ਹਨ ਅਤੇ ਖਿਮਾ ਦੀ ਮੰਗ ਵੀ ਕੀਤੀ ਹੈ।
ਜਥੇਦਾਰ ਗੜਗੱਜ ਨੇ ਆਦੇਸ਼ ਦਿੱਤਾ ਹੈ ਕਿ ਪਟਨਾ ਸਾਹਿਬ ਕਮੇਟੀ ਰਣਜੀਤ ਸਿੰਘ ਗੌਹਰ ਖਿਲਾਫ ਚਲ ਰਹੇ ਮੁਕਦਮੇ ਨੂੰ ਵਾਪਸ ਲੈਵੇ ਅਤੇ ਉਨ੍ਹਾਂ ਨੂੰ ਬਣਦਾ ਭੁਗਤਾਨ ਵੀ ਕਰੇ। ਨਾਲ ਹੀ, ਰਣਜੀਤ ਸਿੰਘ ਗੌਹਰ ਨੂੰ ਵੀ ਆਦੇਸ਼ ਦਿੱਤਾ ਗਿਆ ਹੈ ਕਿ ਉਹ ਮੀਡੀਆ ਵਿੱਚ ਕੋਈ ਬਿਆਨਬਾਜ਼ੀ ਨਾ ਕਰਨ।
ਜਥੇਦਾਰ ਨੇ ਕਿਹਾ ਕਿ ਕਮੇਟੀ ਅਤੇ ਰਣਜੀਤ ਸਿੰਘ ਗੌਹਰ ਵਿਚਾਲੇ ਗੱਲਬਾਤ ਰਾਹੀਂ ਵਿਵਾਦ ਨੂੰ ਸੁਲਝਾ ਲਿਆ ਗਿਆ ਹੈ ਅਤੇ ਹੁਣ ਦੋਵਾਂ ਪੱਖਾਂ ਵਿੱਚ ਕੋਈ ਰੁਕਾਵਟ ਨਹੀਂ ਰਹੀ।