ਇਕ ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਇੱਕ ਸਾਥੀ ਹੋਇਆ ਫਰਾਰ
ਰੋਹਿਤ ਗੁਪਤਾ
ਗੁਰਦਾਸਪੁਰ 15 ਜੁਲਾਈ
ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਦੌਰਾਂਗਲਾ ਦੀ ਪੁਲਿਸ ਨੇ ਪਿੰਡ ਠਾਕੁਰਪੁਰ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ 1 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਇੱਕ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਿਆ। ਦੱਸ ਦਈਏ ਕਿ ਠਾਕੁਰਪੁਰ ਵਿਖੇ ਦੋ ਦਿਨ ਪਹਿਲਾਂ ਪਾਕਿਸਤਾਨੀ ਰੋਂਦੀ ਐਕਟੀਵਿਟੀ ਵੀ ਦੇਖੀ ਗਈ ਸੀ ਅਤੇ ਇਹ ਹੈਰੋਇਨ ਦੀ ਖੇਪ ਇਸੇ ਡਰੋਨ ਵੱਲੋਂ ਸੁੱਟੀ ਗਈ ਹੋ ਸਕਦੀ ਹੈ। ਗਿਰਫਤਾਰ ਕੀਤੇ ਗਏ ਨੌਜਵਾਨਾਂ ਦਾ ਸਿੱਧਾ ਸੰਪਰਕ ਪਾਕਿਸਤਾਨੀ ਤਸਕਰਾਂ ਨਾਲ ਦੱਸਿਆ ਜਾ ਰਿਹਾ ਹੈ
ਇਸ ਮੌਕੇ ਪ੍ਰੈਸ ਕਾਨਫੰਰਸ ਦੌਰਾਨ ਡੀਐਸਪੀ ਰਜਿੰਦਰ ਸਿੰਘ ਮਿਹਨਾਸ ਨੇ ਦੱਸਿਆ ਪੁਲਿਸ ਪਾਰਟੀ ਦੇ ਨਾਲ ਪਿੰਡ ਦੇ ਠਾਕੁਰਪੁਰ ਮੋੜ 'ਤੇ ਨਾਕਾਬੰਦੀ ਕਰ ਰਹੇ ਸਨ। ਇਸ ਦੌਰਾਨ, ਇੱਕ ਕਾਰ ਨੰਬਰ PB-65V-0252 ਨੂੰ ਰਾਮਪੁਰ ਪਿੰਡ ਦੀ ਦਿਸ਼ਾ ਤੋਂ ਆਉਂਦੀ ਦੇਖਿਆ ਗਿਆ ਅਤੇ ਇਸਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਜਿਵੇਂ ਹੀ ਕਾਰ ਹੌਲੀ ਹੋਈ, ਕਾਰ ਦੀ ਪਿਛਲੀ ਸੀਟ 'ਤੇ ਬੈਠਾ ਇੱਕ ਵਿਅਕਤੀ ਕਾਰ ਤੋਂ ਹੇਠਾਂ ਉਤਰਿਆ ਅਤੇ ਨੇੜਲੇ ਗੰਨੇ ਦੇ ਖੇਤ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਿਆ। ਕਾਰ ਵਿੱਚ ਨਸ਼ੀਲੇ ਪਾਊਡਰ ਆਦਿ ਦੀ ਮੌਜੂਦਗੀ ਦਾ ਸ਼ੱਕ ਹੋਣ ਉਨ੍ਹਾਂ ਦੀ ਮੌਜੂਦਗੀ ਵਿੱਚ ਕਾਰ ਵਿੱਚ ਬੈਠੇ ਦੋ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਕਾਰ ਦੀ ਤਲਾਸ਼ੀ ਲਈ ਗਈ। ਡਰਾਈਵਰ ਦੀ ਸੀਟ ਹੇਠੋਂ ਹੈਰੋਇਨ ਦੇ ਦੋ ਪੈਕੇਟ ਬਰਾਮਦ ਹੋਏ। ਜਦੋਂ ਜਾਂਚ ਕੀਤੀ ਗਈ ਤਾਂ ਇਹ 1 ਕਿਲੋ 68 ਮਿਲੀਗ੍ਰਾਮ ਪਾਇਆ ਗਿਆ। ਜਿਸ 'ਤੇ ਕਾਰ ਵਿੱਚੋਂ ਬਾਹਰ ਕੱਢੇ ਗਏ ਮੁਲਜ਼ਮ ਓਮਕਾਰ ਸਿੰਘ ਪੁੱਤਰ ਗੁਰਨਾਮ ਸਿੰਘ ਅਤੇ ਮਨਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਰਾਮਪੁਰ ਕਲੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਭੱਜਣ ਵਿੱਚ ਕਾਮਯਾਬ ਹੋਣ ਵਾਲਾ ਵਿਅਕਤੀ ਗੁਰਪ੍ਰੀਤ ਸਿੰਘ ਪੁੱਤਰ ਅੰਚਲ ਸਿੰਘ ਵਾਸੀ ਪਿੰਡ ਚੱਕਰੀ ਇਸ 'ਤੇ ਦੋਰਾਂਗਲਾ ਥਾਣੇ ਵਿੱਚ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਉਨਾ ਨੇ ਕਿਹਾ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਰਿਮਾਂਡ ਲੈਣ ਤੋਂ ਬਾਅਦ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।