ਸਾਬਕਾ ਅਕਾਲੀ ਵਿਧਾਇਕ ਦੇ AAP 'ਚ ਸ਼ਾਮਲ ਹੋਣ ਦੇ ਚਰਚੇ, ਬਣਾਇਆ ਜਾ ਸਕਦੈ ਉਮੀਦਵਾਰ
ਰਵੀ ਜੱਖੂ
ਚੰਡੀਗੜ੍ਹ, 15 ਜੁਲਾਈ 2025-
ਚੰਡੀਗੜ੍ਹ, 15 ਜੁਲਾਈ 2025- ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹੇ ਸਾਬਕਾ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਦੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਜ਼ੋਰਾਂ ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਉਕਤ ਲੀਡਰ ਨੂੰ ਆਪ ਵਿੱਚ ਸ਼ਾਮਲ ਕਰਵਾ ਕੇ ਸੱਤਾਧਿਰ ਦੇ ਵੱਲੋਂ ਤਰਨਤਾਰਨ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਾਬਕਾ ਅਕਾਲੀ ਵਿਧਾਇਕ ਨੂੰ ਸੀਐੱਮ ਪੰਜਾਬ ਖ਼ੁਦ ਪਾਰਟੀ ਵਿੱਚ ਸ਼ਾਮਲ ਕਰਵਾਉਣ ਜਾ ਰਹੇ ਹਨ।
ਮੰਨਿਆ ਇਹ ਵੀ ਜਾ ਰਿਹਾ ਹੈ ਕਿ ਅਕਾਲੀ ਦਲ ਵਿੱਚ ਪਿਛਲੇ ਕੁੱਝ ਸਮੇਂ ਤੋਂ ਉਹ (ਸਾਬਕਾ ਅਕਾਲੀ ਵਿਧਾਇਕ) ਐਕਟਿਵ ਨਹੀਂ ਸਨ। ਚਰਚਾਵਾਂ ਕਈ ਦਿਨਾਂ ਤੋਂ ਚੱਲ ਰਹੀਆਂ ਸਨ ਕਿ ਉਹ ਪਾਰਟੀ ਬਦਲ ਸਕਦੇ ਹਨ, ਪਰ ਪਤਾ ਨਹੀਂ ਸੀ ਲੱਗ ਰਿਹਾ ਕਿ ਉਹ ਕਿਹੜੀ ਪਾਰਟੀ ਵਿੱਚ ਸ਼ਾਮਲ ਹੋਣਗੇ। ਪਰ ਹੁਣ ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਸੱਤਾਧਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇੱਥੇ ਜਿਕਰ ਕਰਦੇ ਚੱਲੀਏ ਕਿ ਉਕਤ ਸਾਬਕਾ ਵਿਧਾਇਕ, ਤਿੰਨ ਵਾਰ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ।