ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਦੀ ਮੁਸ਼ਕਿਲਾਂ ਕਰਵਾਈਆਂ ਹੱਲ - ਚੇਅਰਮੈਨ ਮਾਨਿਕ ਮਹਿਤਾ
ਰੋਹਿਤ ਗੁਪਤਾ
ਬਟਾਲਾ, 15 ਜੁਲਾਈ 2025 - ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਕਿਹਾ ਕਿ ਉਨਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਮਿਲ ਕੇ ਉਨਾਂ ਦੀ ਸੀਵਰੇਜ਼ ਤੇ ਗਲੀਆਂ ਆਦਿ ਨਾਲ ਸਬੰਧਤ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗ ਰਾਹੀਂ ਹੱਲ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾਂ ਕੋਸ਼ਿਸ ਹੁੰਦੀ ਹੈ ਕਿ ਹਲਕਾ ਵਾਸੀਆਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ, ਜਿਸ ਤਹਿਤ ਉਹ ਦਿਨ-ਰਾਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕਰ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਮਾਨਿਕ ਨੇ ਦੱਸਿਆ ਕਿ ਵਾਰਡਾਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਚੱਲ ਰਿਹਾ ਹੈ। ਗਲੀਆਂ ਦੇ ਨਿਰਮਾਣ ਕਾਰਜ ਜਾਰੀ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਲਾਇਬ੍ਰੇਰੀ ਦੀ ਨਵੀਂ ਇਮਾਰਤ ਉਸਾਰੀ ਗਈ ਹੈ। ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ‘ਸਕੂਲ ਆਫ ਐਂਮੀਨੈੱਸ’ ਦੇ ਕੰਮ ਚੱਲ ਰਹੇ ਹਨ।
ਇਸ ਮੌਕੇ ਅੰਮਿਤ ਸੋਢੀ, ਸੰਧੂ ਭੱਟੀ, ਹੈਪੀ ਖੋਸਲਾ ਅਤੇ ਹਰਮਨ ਆਦਿ ਮੋਜੂਦ ਸਨ।