← ਪਿਛੇ ਪਰਤੋ
ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਨੂੰ ਤੀਜੀ ਵਾਰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 16 ਜੁਲਾਈ 2025- ਇੱਕ ਵਾਰ ਫਿਰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਿਆ ਹੈ। ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਅਜਿਹੀ ਧਮਕੀ ਮਿਲੀ ਹੈ। ਇਹ ਈਮੇਲ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਭੇਜੀ ਗਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਅਤੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਨਾਲੋਂ ਵੀ ਵੱਧ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਅਰਧ ਸੈਨਿਕ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ।
Total Responses : 1740