ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲਿਆ
ਪਟਿਆਲਾ, 16 ਜੁਲਾਈ 2025 - ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਪ੍ਰੋ. ਮਮਤਾ ਸ਼ਰਮਾ ਨੇ ਡੀਨ ਵਿਦਿਆਰਥੀ ਭਲਾਈ ਵਜੋਂ ਅਹੁਦਾ ਸੰਭਾਲ਼ ਲਿਆ ਹੈ। ਉਨ੍ਹਾਂ ਨੂੰ ਇੱਕ ਸਾਲ ਲਈ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਵੱਲੋਂ ਅਹੁਦਾ ਸੰਭਾਲ਼ੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਅਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਉੱਤੇ ਪੁੱਜੇ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਜਿ਼ਕਰਯੋਗ ਹੈ ਕਿ ਪ੍ਰੋ. ਮਮਤਾ ਸ਼ਰਮਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਹਨ ਅਤੇ ਕੋਆਰਡੀਨੇਟਰ ਐੱਨ. ਐੱਸ. ਐੱਸ. ਸਮੇਤ ਵੱਖ-ਵੱਖ ਅਹੁਦਿਆਂ ਉੱਤੇ ਰਹਿ ਚੁੱਕੇ ਹਨ। ਉਹ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਨਸ਼ਾ ਵਿਰੋਧੀ ਪ੍ਰਾਜੈਕਟਾਂ ਅਤੇ ਮੁਹਿੰਮਾਂ ਨਾਲ਼ ਵੀ ਮਾਹਿਰ ਵਜੋਂ ਜੁੜੇ ਰਹੇ ਹਨ।