ਨਸ਼ਿਆਂ ਨੂੰ ਸਮੂਹਿਕ ਸਹਿਯੋਗ ਨਾਲ ਕੀਤਾ ਜਾਵੇਗਾ ਖਤਮ-ਨਗਰ ਨਿਗਮ ਦੀ ਟੀਮ ਨੇ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਲਾਇਆ ਜਾਗਰੂਕਤਾ ਕੈਂਪ
ਰੋਹਿਤ ਗੁਪਤਾ
ਬਟਾਲਾ, 16 ਜੁਲਾਈ 2025 - ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਵਿਖੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਮੁਰੱਗੀ ਮੁੱਹਲਾ ਬਟਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਨਗਰ ਨਿਗਮ ਬਟਾਲਾ ਦੀ ‘ਯੁੱਧ ਨਸ਼ਿਆਂ ਵਿਰੱੁਧ’ ਟੀਮ ਵੱਲੋ ਪਹੁੰਚ ਕੇ ਲੋਕਾਂ ਨੂੰ ਨਸ਼ਿਆ ਨਾਲ ਹੋਣ ਵਾਲੇ ਨੁਕਸਾਨ, ਬਿਮਾਰੀਆਂ ਆਦਿ ਸਬੰਧੀ ਵਿਸਤਥਾਰਪੂਰਵਕ ਸਮਝਾਇਆ ਗਿਆ
ਉਨਾਂ ਲੋਕਾਂ ਨੂੰ ਮੁੱਖ ਮੰਤਰੀ ਪੰਜਾਬ ਵੱਲੋ ਜਾਰੀ ਵਟਸਐਪ ਨੰਬਰ 9779-100-200 ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਨਸ਼ਿਆਂ ਸਬੰਧੀ ਇਸ ਨੰਬਰ ਤੇ ਸੂਚਨਾ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਕਿਹਾ ਕਿ ਨਸ਼ੇ ਨੂੰ ਖਤਮ ਕਰਨ ਲਈ ਸਮੂਹਿਕ ਹੰਭਲਾ ਮਾਰਨ ਦੀ ਲੋੜ ਹੈ ਅਤੇ ਆਪਸੀ ਸਹਿਯੋਗ ਨਾਲ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕੀਤਾ ਜਾਵੇਗਾ।
ਉਨਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਗਲਾ ਕੈਂਪ 21 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਂਧੀ ਕੈਪ ਬਟਾਲਾ ਵਿਖੇ ਲਗਾਇਆ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਕਰਨ।
ਇਸ ਕੈਂਪ ਵਿੱਚ ਆਮ ਪਬਲਿਕ ਸਕੂਲ ਸਟਾਫ ਦੇ ਅਧਿਕਾਰੀ, ਕਰਮਚਾਰੀ, ਸੁਪਰਡੈਂਟ ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਾਜਬੀਰ ਡੋਗਰਾ, ਰਾਜਬੀਰ ਕੋਰ, ਧਰਮਜੀਤ ਸਿੰਘ ਅਤੇ ਰਜੇਸ਼ ਮਸੀਹ, ਮੋਜੂਦ ਸਨ।