ਪੰਜਾਬ ਦੀ ਸਾਬਕਾ ਮੁੱਖ ਮੰਤਰੀ ਹਸਪਤਾਲ 'ਚ ਦਾਖਲ, ਪੜ੍ਹੋ ਵੇਰਵਾ
ਸੰਗਰੂਰ 16 ਜੁਲਾਈ, 2025: ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਦੇ ਡਿੱਗਣ ਕਾਰਨ ਗੁੱਟ 'ਤੇ ਸੱਟ ਲੱਗ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਦਾਖ਼ਲ ਕਰਵਾਇਆ ਗਿਆ। ਬੀਬੀ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ ਸੀ ਤੇ ਉਨ੍ਹਾਂ ਦੇ ਗੁੱਟ 'ਤੇ ਪਲੱਸਤਰ ਕਰਨ ਤੋਂ ਬਾਅਦ ਹਸਪਤਾਲ ਵੱਲੋਂ ਛੁੱਟੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਪਰਿਵਾਰ ਵੱਲੋਂ ਸਾਂਝੀ ਕੀਤੀ ਗਈ ਹੈ।
ਇਸ ਦੌਰਾਨ ਬੀਬੀ ਭੱਠਲ ਨੂੰ ਹਸਪਤਾਲ 'ਚ ਮਿਲਣ ਲਈ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ ਪਹੁੰਚੇ। ਇਸ ਸੰਬੰਧੀ ਉਨ੍ਹਾਂ ਨੇ ਐਕਸ 'ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, "ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਫੋਰਟਿਸ ਹਸਪਤਾਲ ਵਿਖੇ ਮਿਲਿਆ ਅਤੇ ਉਨ੍ਹਾਂ ਦੀ ਸਿਹਤ ਅਤੇ ਤੰਦਰੁਸਤੀ ਬਾਰੇ ਪੁੱਛਿਆ। ਉਨ੍ਹਾਂ ਦੀ ਦੇਖਭਾਲ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਸਦੇ ਇਲਾਜ ਬਾਰੇ ਅਪਡੇਟਸ ਪ੍ਰਾਪਤ ਕੀਤੇ।"