ਤਰਨਤਾਰਨ ਚੋਣ: ਭਾਜਪਾ ਨੇ ਖਿੱਚੀ ਤਿਆਰੀ, ਆਬਜ਼ਰਵਰ ਨਿਯੁਕਤ
ਚੰਡੀਗੜ੍ਹ, 17 ਜੁਲਾਈ 2025- ਤਰਨਤਾਰਨ ਵਿਧਾਨਸਭਾ ਉਪ-ਚੋਣ ਲਈ ਪਾਰਟੀ ਦੇ ਸੰਭਾਵੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨ ਹੇਤੁ ਅਤੇ ਉਸ ਤੋਂ ਬਾਦ ਸਟੇਟ ਚੋਣ ਕਮੇਟੀ ਨੂੰ ਰਿਪੋਰਟ ਦੇਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਆਬਜ਼ਰਵਰ ਨਿਯੁਕਤ ਕੀਤਾ ਹੈ। ਸਾਬਕਾ ਵਿਧਾਇਕ ਅਤੇ ਪੰਜਾਬ ਭਾਜਪਾ ਦੇ ਉਪ-ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਅਤੇ ਪਾਰਟੀ ਦੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਬੀਬਾ ਜਇੰਦਰ ਕੌਰ ਉਨ੍ਹਾਂ ਦੀ ਸਹਾਇਤਾ ਕਰਨਗੇ।
ਇਸ ਤੋਂ ਪਹਿਲਾਂ, 16 ਜੁਲਾਈ ਨੂੰ ਤਰਨਤਾਰਨ ਵਿਧਾਨਸਭਾ ਉਪ-ਚੋਣ ਦੀ ਜ਼ਮੀਨੀ / ਬੂਥ-ਪੱਧਰੀ ਤਿਆਰੀ ਲਈ ਭਾਜਪਾ ਪੰਜਾਬ ਨੇ ਵਰਿਸ਼ਠ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਜਯਾਨੀ ਨੂੰ ਇੰਚਾਰਜ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਸਾਬਕਾ ਸੀ.ਪੀ.ਐਸ. ਕੇ.ਡੀ. ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹ-ਇੰਚਾਰਜ ਬਣਾਇਆ ਗਿਆ ਹੈ।