ਧਰਮਿੰਦਰ ਗੋਰਖਾ ਕਾਂਗਰਸ 'ਚ ਸ਼ਾਮਿਲ, ਸਾਬਕਾ MLA ਕੁਲਜੀਤ ਨਾਗਰਾ ਨੇ ਕੀਤਾ ਸਵਾਗਤ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ,18 ਜੁਲਾਈ 2025 - ਪਿੰਡ ਜਖਵਾਲੀ ਤੋਂ ਧਰਮਿੰਦਰ ਸਿੰਘ ਗੋਰਖਾ ਨੇ ਅੱਜ ਸਰਵਜਨਿਕ ਤੌਰ 'ਤੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੀ ਸ਼ਮੂਲੀਅਤ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹੋਈ।
ਨਾਗਰਾ ਨੇ ਧਰਮਿੰਦਰ ਸਿੰਘ ਗੋਰਖਾ ਦਾ ਪਾਰਟੀ ਵਿੱਚ ਭਰਪੂਰ ਸਵਾਗਤ ਕਰਦਿਆਂ ਕਿਹਾ ਕਿ ਧਰਮਿੰਦਰ ਸਿੰਘ ਵਰਗੇ ਸਮਾਜ ਭਲੇ ਲਈ ਕੰਮ ਕਰਣ ਵਾਲੇ ਲੋਕਾਂ ਦੀ ਕਾਂਗਰਸ ਪਾਰਟੀ ਨੂੰ ਹਮੇਸ਼ਾ ਲੋੜ ਰਹੀ ਹੈ। ਉਨ੍ਹਾਂ ਕਿਹਾ ਕਿ ਧਰਮਿੰਦਰ ਸਿੰਘ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਪਿੰਡ ਅਤੇ ਇਲਾਕੇ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ।ਉਨ੍ਹਾਂ ਨੇ ਕਿਹਾ ਕਿ ਧਰਮਿੰਦਰ ਸਿੰਘ ਨੇ ਸਮਾਜਿਕ ਮੈਦਾਨ ਵਿੱਚ ਹਮੇਸ਼ਾ ਲੋਕਾਂ ਦੀ ਅਵਾਜ਼ ਬਣ ਕੇ ਕੰਮ ਕੀਤਾ ਹੈ, ਅਤੇ ਹੁਣ ਉਹ ਕਾਂਗਰਸ ਪਾਰਟੀ ਦੇ ਮਾਧਿਅਮ ਰਾਹੀਂ ਲੋਕਾਂ ਦੀ ਵਧ ਚੜ੍ਹ ਕੇ ਸੇਵਾ ਕਰਨਗੇ।
ਧਰਮਿੰਦਰ ਸਿੰਘ ਗੋਰਖਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਲੋਕ ਪੱਖੀ ਨੀਤੀਆਂ ਅਤੇ ਸ. ਨਾਗਰਾ ਦੀ ਨੇਤ੍ਰਤਵ ਸਮਰੱਥਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਮੂਲੀਅਤ ਲਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪਾਰਟੀ ਉਨ੍ਹਾਂ ਨੂੰ ਜੋ ਵੀ ਜਿੰਮੇਵਾਰੀ ਸੌਂਪੇਗੀ, ਉਹਨੂੰ ਨਿਭਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ,ਕਿਸਾਨ ਕਾਂਗਰਸ ਪੰਜਾਬ ਦੇ ਮੀਤ ਪ੍ਰਧਾਨ ਨੰਬਰਦਾਰ ਜਗਦੀਪ ਸਿੰਘ,ਸਾਬਕਾ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ,ਸਾਬਕਾ ਸਰਪੰਚ ਧਰਮਿੰਦਰ ਸਿੰਘ ਨਬੀਪੁਰ,ਮਾਸਟਰ ਰਵਿੰਦਰ ਸਿੰਘ ਹਰੀਪੁਰ,ਹਰਜੀਤ ਸਿੰਘ ਸੈਕਟਰੀ,ਚਰਨਜੀਤ ਸਿੰਘ,ਸੰਤ ਰਾਮ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।