ਨਿਊ ਅੰਮ੍ਰਿਤਸਰ ਵਿਖੇ 40 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਫਲਾਈਓਵਰ ਦਾ ਈਟੀਓ ਨੇ ਰੱਖਿਆ ਨੀਂਹ ਪੱਥਰ
- ਕਿਹਾ ਕਿ -ਲੋਕਾ ਦੇ ਪੈਸੇ ਦੀ ਦੁਰਵਰਤੋ ਨਹੀਂ ਹੋਣ ਦਿੱਤੀ ਜਾਵੇਗੀ
ਅੰਮ੍ਰਿਤਸਰ 20 ਜੁਲਾਈ 2025 - ਹਲਕਾ ਪੂਰਬੀ ਅਤੇ ਹਲਕਾ ਦੱਖਣੀ ਨੂੰ ਲਗਦੇ ਅੰਮ੍ਰਿਤਸਰ ਜਲੰਧਰ ਹਾਈਵੇਅ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਨਵੇ ਬਣਨ ਵਾਲੇ ਫਲਾਈਓਵਰ ਦਾ ਲੋਕ ਨਿਰਮਾਣ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਨੀਂਹ ਪੱਥਰ ਰੱਖਿਆ। ਉਨ੍ਹਾਂ ਦਸਿਆ ਕਿ ਇਸ ਪੁਲ ਨੂੰ ਬਣਾਉਣ ਤੇ 39 ਕਰੋੜ 85 ਲੱਖ ਰੁਪਏ ਦੀ ਲਾਗਤ ਆਵੇਗੀ। ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਉਪਰੋਕਤ ਕੰਮ ਲਈ 59.53 ਕਰੋੜ ਰੁਪਏ ਦੀ ਪਰਵਾਨਗੀ ਜਾਰੀ ਕੀਤੀ ਗਈ ਸੀ, ਟੈਂਡਰ ਪ੍ਰਕ੍ਰਿਆ ਦੌਰਾਨ 28 ਫ਼ੀਸਦੀ ਘਟ ਤੇ ਸਬੰਧਤ ਫਰਮ ਨੂੰ ਕੰਮ ਅਲਾਟ ਕਰਕੇ ਕਰੀਬ 20 ਕਰੋੜ ਰੁਪਏ ਦੀ ਬੱਚਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਆਮ ਲੋਕਾਂ ਦਾ ਪੈਸਾ ਹੈ ਅਤੇ ਇਨ੍ਹਾਂ ਪੈਸਿਆਂ ਦੀ ਦੁਰਵਰਤੋ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ਼ ਕਰਦਿਆ ਕਿਹਾ ਕਿ ਜਿੱਥੇ ਵੀ ਕੀਤੇ ਤੁਹਾਨੂੰ ਵਿਕਾਸ ਕਾਰਜਾਂ ਵਿਚ ਕੋਈ ਊਣਤਾਈ ਨਜ਼ਰ ਆਉਦੀ ਹੈ ਤਾਂ ਸਾਡੇ ਧਿਆਂ ਵਿੱਚ ਲਿਆਓ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਕੋਈ ਵੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਗੱਲਬਾਤ ਕਰਦਿਆ ਮੰਤਰੀ ਸ ਹਰਭਜਨ ਸਿੰਘ ਨੇ ਦੱਸਿਆ ਕਿ ਬੜੇ ਚਿਰਾਂ ਤੋ ਇਲਾਕਾ ਵਾਸੀਆਂ ਦੀ ਮੰਗ ਸੀ ਕਿ ਲੋਕਾ ਦੀ ਸਹੂਲਤ ਅਤੇ ਟ੍ਰੈਫਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਫਲਾਈਓਵਰ ਬਣਾਇਆ ਜਾਵੇ । ਉਨ੍ਹਾ ਦੱਸਿਆ ਕਿ ਇਹ ਫਲਾਈਓਵਰ ਆਉਂਦੇ 24 ਮਹੀਨਿਆਂ ਵਿਚ ਬਣਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਫਲਾਈਓਵਰ ਦੀ ਲੰਬਾਈ 540 ਮੀਟਰ ਅਤੇ ਚੌੜਾਈ 21.5 ਮੀਟਰ ਹੋਵੇਗੀ ਅਤੇ ਫਲਾਈਓਵਰ ਦੇ ਦੋਹਾਂ ਪਾਸੇ 10.50 ਮੀਟਰ ਚੌੜੀ ਸਰਵਿਸ ਰੋਡ ਵੀ ਬਣਾਈ ਜਾਵੇਗੀ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਫਲਾਈਓਵਰ ਦੀਆ ਦੋਵੇਂ ਪਾਸੇ ਡਰੇਨ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਦਸਿਆ ਕਿ ਇਸਤੋ ਇਲਾਵਾ ਬੋਹੜੂ ਪੁਲ ਦੀ ਚੋਥੀ ਸਾਈਡ ਵੀ ਜਲਦੀ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ 61.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਹੋ ਚੁੱਕੀ ਹੈ।
ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਦੱਖਣੀ ਡਾਕਟਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਕੇਵਲ ਟੈਂਡਰ ਵਿਚ 2 ਫ਼ੀਸਦੀ ਘਟ ਕਰਦੀਆਂ ਸਨ ਪਰ ਸਾਡੀ ਸਰਕਾਰ 28 ਫੀਸਦੀ ਟੈਂਡਰ ਤੋ ਰਾਸ਼ੀ ਘਟ ਕਰਕੇ ਆਪਣੀਂ ਇਮਾਨਦਾਰੀ ਦਾ ਸਬੂਤ ਦੇ ਰਹੀ ਹੈ। ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਅਜਨਾਲਾ ਸ ਕੁਲਦੀਪ ਸਿੰਘ ਧਾਲੀਵਾਲ ਨੇ ਸ ਈਟੀਓ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਲੋਕਾਂ ਨੂੰ ਜਾਮ ਤੋਂ ਛੁਟਕਾਰਾ ਮਿਲੇਗਾ ਅਤੇ ਅੰਮ੍ਰਿਤਸਰ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫ਼ੀ ਰਾਹਤ ਮਿਲੇਗੀ। ਹਲਕਾ ਵਿਧਾਇਕ ਪੂਰਬੀ ਮੈਡਮ ਜੀਵਨ ਜੋਤ ਕੌਰ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪੁਲ ਦੇ ਬਣਨ ਨਾਲ਼ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪੂਰਬੀ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਹਲਕਾ ਵਿਧਾਇਕ ਪੱਛਮੀ ਡਾਕ੍ਟਰ ਜਸਬੀਰ ਸਿੰਘ ਸੰਧੂ, ਮੇਅਰ ਸਰਦਾਰ ਜਤਿੰਦਰ ਸਿੰਘ ਮੋਤੀ ਭਾਟੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਕਰਮਜੀਤ ਸਿੰਘ ਰਿੰਟੂ, ਹਲਕਾ ਮਜੀਠਾ ਦੇ ਇੰਚਾਰਜ਼ ਸਰਦਾਰ ਤਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਹਲਕਾ ਵਿਧਾਇਕ ਬਾਬਾ ਬਕਾਲਾ ਸਰਦਾਰ ਦਲਬੀਰ ਸਿੰਘ ਟੌਗ, ਸ੍ਰੀ ਨਰੇਸ ਪਾਠਕ ਮੈਡਮ ਸ਼ੁਹਿੰਦਰ ਕੌਰ, ਸ਼੍ਰੀ ਸਤਪਾਲ ਸਿੰਘ ਸੋਖੀ, ਸ਼੍ਰੀ ਵਿਸ਼ਾਲ ਮੰਨਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।