← ਪਿਛੇ ਪਰਤੋ
Breaking: ਕੇਰਲ ਦੇ ਸਾਬਕਾ ਮੁੱਖ ਮੰਤਰੀ ਦਾ ਦੇਹਾਂਤ
ਕੇਰਲ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਮਾਰਕਸਵਾਦੀ ਨੇਤਾ ਵੀਐਸ ਅਚੂਤਾਨੰਦਨ ਦਾ 101 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਸੀਪੀਆਈ (ਐਮ) ਨੇ ਇਹ ਜਾਣਕਾਰੀ ਦਿੱਤੀ ਹੈ। ਸੀਪੀਆਈ (ਐਮ) ਦੇ ਸੀਨੀਅਰ ਨੇਤਾ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਵੀਐਸ ਅਚੂਤਾਨੰਦਨ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ। 101 ਸਾਲਾ ਅਚੂਤਾਨੰਦਨ ਨੂੰ 23 ਜੂਨ ਨੂੰ ਘਰ ਵਿੱਚ ਦਿਲ ਦਾ ਦੌਰਾ ਪੈਣ ਦੇ ਸ਼ੱਕ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
Total Responses : 2801