Punjab BJP ਨੂੰ ਵੱਡਾ ਝਟਕਾ, ਕਰੀਬ 60 ਪਰਿਵਾਰ AAP 'ਚ ਸ਼ਾਮਲ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ 21 ਜੁਲਾਈ 2025 ਵਿਧਾਨ ਸਭਾ ਹਲਕਾ ਨਕੋਦਰ ਚ ਬੀਜੇਪੀ ਨੂੰ ਲੱਗਾ ਵੱਡਾ ਝਟਕਾ। ਆਮ ਆਦਮੀ ਪਾਰਟੀ ਦੇ ਚੰਗੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਬੀਜੇਪੀ ਪਾਰਟੀ ਨੂੰ ਲੋਕ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਹਨ। ਅੱਜ ਹਲਕਾ ਨਕੋਦਰ ਦੇ ਅਧੀਨ ਪੈਂਦੇ ਕਸਬਾ ਬਿਲਗਾ ਤੋਂ ਹਰਪ੍ਰੀਤ ਕੌਰ ਸੀਨੀਅਰ ਆਗੂ ਨੇ ਆਪਣੇ ਸਾਥੀਆਂ ਸਮੇਤ ਬੀਜੇਪੀ ਨੂੰ ਛੱਡ ਕੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੂੰ ਆਪਣਾ ਰਾਜਨੀਤਿਕ ਆਗੂ ਕਬੂਲਦੇ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਇਸ ਮੌਕੇ ਤੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਬਿਲਗਾ ਵਿੱਚ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਵਿੱਚ ਨਵੇਂ ਵਰਕਰਾਂ ਨੂੰ ਪਾਰਟੀ ਦਾ ਸਰੋਪਾ ਪਾ ਕੇ ਸ਼ਾਮਿਲ ਕੀਤਾ ਉੱਥੇ ਹੀ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਰ ਇੱਕ ਵਰਕਰ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ ਅੱਗੇ ਉਹਨਾਂ ਆਖਿਆ ਕਿ ਸ੍ਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਵੇਖਦੇ ਹੋਏ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ।
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਦਿਲ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ, ਪਿੰਡਾਂ ਦੇ ਖੇਡ ਮੈਦਾਨਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ, ਅਨੁਸੂਚਿਤ ਜਾਤੀਆਂ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ, ਲੋਕਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਮਿਲ ਰਿਹਾ ਹੈ ਅਤੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਇਹੀ ਕਾਰਨ ਹੈ ਕਿ ਆਮ ਆਦਮੀ ਪਾਰਟੀ ਦੇ ਇਰਾਦਿਆਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਵੀ ਸਾਡੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ।
ਇਸ ਮੌਕੇ ਬੀਬੀ ਹਰਪ੍ਰੀਤ ਕੌਰ ਨੇ ਕਿਹਾ ਕਿ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਕਰਵਾਏ ਜਾ ਰਹੇ ਹਲਕਾ ਨਕੋਦਰ ਦੇ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਉਹਨਾਂ ਨੇ ਅੱਜ ਆਪਣੇ ਸਾਥੀਆਂ ਨਾਲ ਬੀਜੇਪੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ । ਇਸ ਮੌਕੇ ਬਿਲਗੇ ਤੋਂ ਮੈਡਮ ਹਰਜੀਤ ਕੌਰ ਵੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਉਹਨਾਂ ਨਾਲ ਕਰੀਬ 60 ਪਰਿਵਾਰਾਂ ਤੋਂ ਵੱਧ ਲੋਕ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਹਰਪ੍ਰੀਤ ਕੌਰ ਪਹਿਲਾਂ ਕਰੀਬ 15 ਸਾਲ ਅਕਾਲੀ ਦਲ ਦੇ ਵਿੱਚ ਵੱਖ-ਵੱਖ ਅਹੁਦਿਆਂ ਉੱਤੇ ਰਹੇ ਹਨ ਉਹਨਾਂ ਪਾਰਟੀ ਵਿੱਚ ਵੱਡੇ ਪੱਧਰ ਤੇ ਕੰਮ ਕੀਤਾ ਹੈ ਉਹ ਸਟੇਟ ਸੈਕਟਰੀ ਵੀ ਰਹੇ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਵਿੱਚ ਕੰਮ ਕੀਤਾ । ਹੁਣ ਉਹ ਬੀਜੇਪੀ ਦੇ ਵਿੱਚ ਵੀ ਸਾਰੇ ਪੰਜਾਬ ਦੇ ਵਿੱਚ ਵਿਚਰਦੇ ਹੋਏ ਵਰਕ ਕਰ ਰਹੇ ਸਨ।