ਪੰਜਾਬ ਕੈਬਨਿਟ ਦਾ ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਵੱਡਾ ਫ਼ੈਸਲਾ, ਪੜ੍ਹੋ ਕਿਹੜੇ ਕੀਤੇ ਬਦਲਾਅ? (ਵੇਖੋ ਵੀਡੀਓ)
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 22 ਜੁਲਾਈ 2025- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਭ ਤੋਂ ਵੱਧ ਚਰਚਾ ਲੈਂਡ ਪੂਲਿੰਗ ਪਾਲਿਸੀ ਤੇ ਕੀਤੀ ਗਈ। ਜਾਣਕਾਰੀ ਦਿੰਦਿਆਂ ਹੋਇਆ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਨੂੰ ਲਾਭ ਦੇਣ ਲਈ ਲਿਆਂਦੀ ਗਈ ਹੈ। ਹੁਣ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਪਲਾਟ ਮਿਲਣ ਤੱਕ ਸਾਲਾਨਾ 1 ਲੱਖ ਰੁਪਏ ਕਿਰਾਏ ਵਜੋਂ ਦਿੱਤੇ ਜਾਣਗੇ, ਜੋ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਸਮੇਂ ਮਹਿਜ਼ 20 ਹਜ਼ਾਰ ਰੁਪਏ ਸੀ।

ਇਸ ਤਰ੍ਹਾਂ, ਕਿਸਾਨਾਂ ਦੇ ਕਿਰਾਏ ਵਿੱਚ 5 ਗੁਣਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ, ਯੋਜਨਾ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦੇਣ 'ਤੇ ਹੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਦਾ ਚੈਕ ਵੀ ਦਿੱਤਾ ਜਾਵੇਗਾ। ਸਾਲਾਨਾ 1 ਲੱਖ ਰੁਪਏ ਦੀ ਰਕਮ ਵਿੱਚ ਹਰ ਸਾਲ 10% ਦਾ ਵਾਧਾ ਵੀ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਨਿਰੰਤਰ ਵਾਧਾ ਹੁੰਦਾ ਰਹੇਗਾ। ਇਹ ਯੋਜਨਾ ਕਿਸਾਨਾਂ ਲਈ ਵੱਡੀ ਰਾਹਤ ਅਤੇ ਆਰਥਿਕ ਸਹਾਇਤਾ ਦਾ ਸਾਧਨ ਬਣੇਗੀ।