ਐੱਮਪੀ ਅੰਮ੍ਰਿਤਪਾਲ ਦੇ ਹਲਕੇ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
ਬਲਜੀਤ ਸਿੰਘ
ਤਰਨਤਾਰਨ, 22 ਜੁਲਾਈ 2025- ਹਲਕਾ ਖਡੂਰ ਸਾਹਿਬ ਦੇ ਪਿੰਡ ਤੁੜ ਦੇ ਵਿੱਚ ਨੌਜਵਾਨ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਚਮਕੌਰ ਸਿੰਘ ਪੁੱਤਰ ਪੂਰਨ ਸਿੰਘ ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰ ਮੈਂਬਰਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਝੂਠ ਬੋਲ ਕੇ ਇਹ ਸਾਬਤ ਕਰ ਰਹੀ ਹੈ ਕਿ ਅਸੀਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕਿ ਪੰਜਾਬ ਨੂੰ ਨਸਾ ਮੁਕਤ ਕਰ ਦਿੱਤਾ ਹੈ, ਪਰੰਤੂ ਜ਼ਮੀਨੀ ਪੱਧਰ ਤੇ ਹਕੀਕਤ ਕੁੱਝ ਹੋਰ ਹੀ ਹੈ।
ਪਰਿਵਾਰਿਕ ਮੈਂਬਰਾਂ ਨੇ ਭਰੇ ਹੋਏ ਮਨ ਨਾਲ ਕਿਹਾ ਕਿ ਸਾਡੇ ਪਿੰਡ ਤੁੜ ਵਿੱਚ ਛੱਲੀਆਂ ਦੀ ਤਰ੍ਹਾਂ ਨਸ਼ਾ ਵਿਕ ਰਿਹਾ ਹੈ ਉਨ੍ਹਾਂ ਕਿਹਾ ਕਿ ਨਸ਼ੇ ਦੀ ਇੱਥੋਂ ਤੱਕ ਵਿੱਕਰੀ ਵੱਧ ਚੁੱਕੀ ਹੈ ਭਾਵੇਂ ਹੋਮ ਡਿਲਿਵਰੀ ਕਰਵਾ ਲਵੋ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਪਿੰਡ ਵਿੱਚ ਕੋਈ ਵੀ ਪ੍ਰਸਾਸਨ ਨਸ਼ੇ ਦੇ ਤਸਕਰਾਂ ਨੂੰ ਨਹੀਂ ਫੜਦਾ। ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਤੇ ਕੰਟਰੋਲ ਕਰ ਕੇ ਨਸ਼ੇ ਦੇ ਤਸਕਰਾਂ ਤੇ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਕੋਈ ਹੋਰ ਨੌਜਵਾਨ ਨਸ਼ੇ ਦੀ ਭੇਟ ਨਾ ਚੜੇ।