ਚੇਅਰਮੈਨ ਰਮਨ ਬਹਿਲ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਨੂੰ ਮੋਹਰੀ ਬਣਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 22 ਜੁਲਾਈ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਿਤੇਸ਼ ਮਹਾਜਨ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਵਿਧਾਨ ਸਭਾ ਗੁਰਦਾਸਪੁਰ ਵਿੱਚ ਸਿਹਤ ਕ੍ਰਾਤੀ ਤਹਿਤ ਵੱਡੇ ਸੁਧਾਰ ਦੇਖਣ ਨੂੰ ਮਿਲੇ ਹਨ। ਸ੍ਰੀ ਬਹਿਲ ਨੇ ਆਪਣੀਆਂ ਨਿੱਜੀ ਕੋਸ਼ਿਸ਼ਾਂ ਨਾਲ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸ਼ੁਰੂ ਕਰਵਾਇਆ ਹੈ, ਇਸਦੇ ਨਾਲ ਹੀ ਜ਼ਿਲ੍ਹਾ ਹਸਪਤਾਲ ਬੱਬਰੀ ਨੂੰ ਵੀ ਅਪਗਰੇਡ ਕੀਤਾ ਹੈ।
ਉਨ੍ਹਾਂ ਕਿਹਾ ਕਿ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਖ਼ੂਬਸੂਰਤ ਤੋਹਫ਼ਾ ਦਿੱਤਾ ਗਿਆ ਹੈ। ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿਚੋਂ ਚਾਰ ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਅੱਜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਗੁਰਦਾਸਪੁਰ ਵਾਸੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸੇਵਾਵਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਚੇਅਰਮੈਨ ਰਮਨ ਬਹਿਲ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਗੁਰਦਾਸਪੁਰ ਨੂੰ ਮੋਹਰੀ ਬਣਾਇਆ ਹੈ।