Breaking : ਸ੍ਰੀ ਦਰਬਾਰ ਸਾਹਿਬ ਨੂੰ ਧਮਕੀਆਂ ਦੇਣ ਵਾਲਿਆਂ 'ਤੇ ਸੀ ਐਮ Mann ਦਾ ਵੱਡਾ ਬਿਆਨ
ਸ੍ਰੀ ਅੰਮ੍ਰਿਤਸਰ, 22 ਜੁਲਾਈ 2025 : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ, ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਵਾਲਿਆਂ ਧਮਕੀਆਂ ਦੇਣ ਵਾਲਿਆਂ ਨੂੰ ਕਿਸੇ ਵੀ ਕੀਮਤ ਉਤੇ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ, ਮੁਲਜ਼ਮਾਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ, ਧਮਕੀ ਵਾਲੀ ਈ ਮੇਲ ਕਿਥੋ ਆਈ ਉਸ ਦਾ ਪਤਾ ਵੀ ਜਲਦੀ ਹੀ ਲੱਗ ਜਾਵੇਗਾ। ਮੁਲਜ਼ਮ ਬੇਸ਼ੱਕ ਵਿਦੇਸ਼ ਵਿਚ ਵੀ ਕਿਉ ਨਾ ਬੈਠੇ ਹੋਣ ਉਨ੍ਹਾਂ ਨੂੰ ਕਾਬੂ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇਗੀ।