ਕੈਨੇਡਾ ’ਚ ਰਹਿ ਰਹੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ
- ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਫ਼ਰਜ਼ੀ ਈਮੇਲਾਂ ਤੇ ਕਾਲਾਂ ਤੋਂ ਚੌਕਸ ਕੀਤਾ
ਬਲਜਿੰਦਰ ਸੇਖਾ / ਛੀਨਾ
ਟੋਰਾਂਟੋ, 22 ਜੁਲਾਈ 2025 - ਕੈਨੇਡਾ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਲਈ ਓਟਵਾ ਸਥਿਤ ਭਾਰਤੀ ਹਾਈ ਕਮਿਸ਼ਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਐਡਵਾਈਜ਼ਰੀ ਮੁਤਾਬਕ ਕੈਨੇਡਾ ਵਿੱਚ ਕੁਝ ਭਾਰਤੀ ਨਾਗਰਿਕਾਂ ਜਾਂ ਭਾਰਤੀ ਮੂਲ ਦੇ ਵਿਅਕਤੀਆਂ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਉਨ੍ਹਾਂ ਦੇ ਕੈਨੇਡੀਅਨ ਵੀਜ਼ਾ, ਇਮੀਗ੍ਰੇਸ਼ਨ ਸਥਿਤੀ, ਨੌਕਰੀ ਦੀਆਂ ਪੇਸ਼ਕਸ਼ਾਂ, ਅਰਜ਼ੀ ਫ਼ੀਸਾਂ ਦੀ ਅਦਾਇਗੀ ਜਾਂ ਮੁੜ-ਭੁਗਤਾਨ ਬਾਰੇ ਕਾਲਾਂ, ਈ-ਮੇਲ਼ਾਂ ਆਦਿ ਮਿਲ ਰਹੀਆਂ ਹਨ, ਜਿਸ ਵਿੱਚ ਉਨ੍ਹਾਂ ’ਤੇ ਅਪਰਾਧ ਜਾ ਧੋਖਾਧੜੀ ਆਦਿ ਕਰਨ ਜਾਂ ਉਸ ਵਿਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਵਿਚ ਜ਼ਿਆਦਾਤਰ ਇੰਟਰਨੈਸ਼ਨਲ ਸਟੂਡੈਂਟਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
