Ranjit singh Gill ਨੇ ਧਰਮ ਦਾ ਰਾਜ ਕਾਇਮ ਕਰਨ ਦੀ ਕੀਤੀ ਵਕਾਲਤ
ਚੰਡੀਗੜ੍ਹ, 23 ਜੁਲਾਈ 2025: ਸਾਬਕਾ ਅਕਾਲੀ ਲੀਡਰ ਰਣਜੀਤ ਸਿੰਘ ਗਿੱਲ ਨੇ ਪੰਜਾਬ ਵਿੱਚ 'ਧਰਮ ਦਾ ਰਾਜ' ਸਥਾਪਿਤ ਕਰਨ ਦੀ ਵਕਾਲਤ ਕੀਤੀ ਹੈ, ਜਿਸਨੂੰ ਉਹ ਸੂਬੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਅਤੇ ਪੰਜਾਬ ਦੇ ਭਲੇ ਲਈ ਜ਼ਰੂਰੀ ਦੱਸਦੇ ਹਨ। ਉਨ੍ਹਾਂ ਨੇ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਫੁਰਮਾਨ ਦਾ ਹਵਾਲਾ ਦਿੱਤਾ, ਜਿਸ ਵਿੱਚ ਕਿਹਾ ਗਿਆ ਹੈ:
"ਰਾਜ ਬਿਨਾ ਨਹਿ ਧਰਮ ਚਲੈ ਹੈਂ,
ਧਰਮ ਬਿਨਾ ਸਭ ਦਲੈ ਮਲੈ ਹੈਂ"
ਇਸ ਦਾ ਭਾਵ ਹੈ ਕਿ ਰਾਜ ਤੋਂ ਬਿਨਾਂ ਧਰਮ ਨਹੀਂ ਚੱਲ ਸਕਦਾ ਅਤੇ ਧਰਮ ਤੋਂ ਬਿਨਾਂ ਸਭ ਕੁਝ ਨਸ਼ਟ ਹੋ ਜਾਂਦਾ ਹੈ।
ਗਿੱਲ ਨੇ ਸਾਰੇ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ, ਹੱਕ, ਸੱਚ, ਨਿਆਂ ਦੇ ਰਸਤੇ 'ਤੇ ਚੱਲਣ ਵਾਲੇ ਧਰਮ ਦਾ ਰਾਜ ਸਥਾਪਿਤ ਕਰਨ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਦਾ ਮੰਨਣਾ ਹੈ ਕਿ ਇੱਕ ਧਰਮੀ ਰਾਜ ਹੀ ਪੰਜਾਬ ਨੂੰ ਮੌਜੂਦਾ ਮੁਸ਼ਕਲਾਂ ਤੋਂ ਬਾਹਰ ਕੱਢ ਸਕਦਾ ਹੈ ਅਤੇ ਇਸਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦਾ ਹੈ।