7 ਸਾਲ ਦਾ ਬੱਚਾ ਹੋਇਆ ਲਾਪਤਾ, ਪਰਿਵਾਰ ਨੇ ਮੰਗੀ ਮਦਦ
ਸੰਗਰੂਰ, 23 ਜੁਲਾਈ 2025 - ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ‘ਚੋਂ 7 ਸਾਲ ਦੇ ਬੱਚੇ ਦੇ ਅਚਾਨਕ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ। ਬੱਚਾ ਗੁਰਸਿੱਖ ਅਤੇ ਉਸ ਦਾ ਨਾਂਅ ਸਤਵੀਰ ਸਿੰਘ ਅਵੀ ਹੈ। ਪਰਿਵਾਰ ਨੇ ਜਨਤਾ, ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਤੋਂ ਬੇਨਤੀ ਕੀਤੀ ਹੈ ਕਿ ਉਹ ਬੱਚੇ ਨੂੰ ਲੱਭਣ ਵਿੱਚ ਮਦਦ ਕਰਨ।
ਪਰਿਵਾਰਕ ਮੈਂਬਰਾਂ ਮੁਤਾਬਕ, ਸਤਵੀਰ ਲਾਲਾਂ ਵਾਲੇ ਪੀਰ ਦੇ ਦਰਸ਼ਨ ਕਰਨ ਗਿਆ ਸੀ, ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ। ਬੱਚੇ ਦੀ ਲੱਭਤਾਲ ਲਈ ਇਲਾਕੇ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਹੈ।
ਸਤਵੀਰ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਇਸ ਨੰਬਰ 99146-33083’ਤੇ ਸੰਪਰਕ ਕੀਤਾ ਜਾ ਸਕਦਾ ਹੈ। ਬੱਚੇ ਦੇ ਪਰਿਵਾਰ ਨੇ ਭਾਵੁਕ ਹੋ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਸਤਵੀਰ ਬਾਰੇ ਜਾਣਕਾਰੀ ਰੱਖਦਾ ਹੈ, ਤਾਂ ਉਹ ਦੇਰ ਨਾ ਕਰੇ। ਹਰ ਇਕ ਸਕਿੰਟ ਬੱਚੇ ਦੀ ਸੁਰੱਖਿਆ ਲਈ ਮਹੱਤਵਪੂਰਨ ਹੈ।