ਨਸ਼ਾ ਪੀੜਤ, ਨਸ਼ਿਆਂ ਤੋਂ ਪੱਕੇ ਤੌਰ ’ਤੇ ਛੁਟਕਾਰਾ ਪਾ ਕੇ ਸਮਾਜਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ-ਅੰਮ੍ਰਿਤ ਕਲਸੀ
ਪਿੰਡ ਪੈਰੋਸ਼ਾਹ, ਸਤਕੋਹਾ ਅਤੇ ਸੰਤ ਨਗਰ ਵਿਖੇ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਕੀਤੀਆਂ ਜਨ ਸਭਾਵਾਂ
ਰੋਹਿਤ ਗੁਪਤਾ
ਬਟਾਲਾ, 25 ਜੁਲਾਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਦੀ ਅਗਵਾਈ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਲਈ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਨ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਪੈਰੋਸ਼ਾਹ, ਸਤਕੋਹਾ ਅਤੇ ਸੰਤਨਗਰ ਵਿਖੇ ‘ਨਸ਼ਾ ਮੁਕਤੀ ਯਾਤਰਾਵਾਂ’ ਕੀਤੀਆਂ ਗਈਆਂ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ, ਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾ, ਭੁਪਿੰਦਰ ਸਿੰਘ, ਵੀਨੂੰ ਕਾਹਲੋਂ, ਮਾਸਟਰ ਸੁਖਦੇਵ ਸਿੰਘ, ਸਰਪੰਚ ਪ੍ਰਭਦੀਪਕ ਸਿੰਘ, ਸਰਪੰਚ ਸਤਨਾਮ ਸਿੰਘ, ਸਾਬੀ, ਕਰਮ ਸਿੰਘ, ਵਿਲਸਨ ਸਤਕੋਹਾ ਅਤੇ ਪਿੰਡ ਵਾਸੀ ਮੌਜੂਦ ਸਨ।
ਅੰਮ੍ਰਿਤ ਕਲਸੀ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਮਾਰਚ ਤੋਂ ਸ਼ੁਰੂ ਹੋਇਆ ਯੁੱਧ ਨਸ਼ਿਆ ਵਿਰੁੱਧ ਨਿਰਣਾਇਕ ਦੌਰ ਵਿੱਚ ਪੁੱਜ ਗਿਆ ਹੈ ਅਤੇ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਨਕੇਲ ਕੱਸੀ ਜਾ ਰਹੀ ਹੈ।
ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਪੀੜਤਾਂ ਦਾ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ। ਉਨਾਂ ਨਸ਼ਾ ਪੀੜਤਾਂ ਨੂੰ ਸੱਦਾ ਦਿੰਦਿਆ ਕਿਹਾ ਕਿ ਉਹਨਾਂ ਨੂੰ ਝਿਜਕਣਾ ਨਹੀਂ ਚਾਹੀਦਾ ਅਤੇ ਉਹ ਨਸ਼ਿਆਂ ਤੋਂ ਪੱਕੇ ਤੌਰ ’ਤੇ ਛੁਟਕਾਰਾ ਪਾਉਣ ਤੇ ਮੁੱਖ ਧਾਰਾ ਵਿੱਚ ਪਰਤ ਕੇ ਸਮਾਜਿਕ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਆਪਣੇ ਪਰਿਵਾਰਕ ਮੈਂਬਰਾਂ ਜਾਂ ਗ੍ਰਾਮ ਪੰਚਾਇਤਾਂ ਰਾਹੀਂ ਪੰਜਾਬ ਸਰਕਾਰ ਵਲੋਂ ਮੁਫ਼ਤ ਇਲਾਜ ਲਈ ਸੰਚਾਲਿਤ ਨਸ਼ਾ ਛਡਾਊ ਕੇਂਦਰਾਂ ਵਿੱਚ ਇਲਾਜ ਲਈ ਭਰਤੀ ਹੋਣ ਲਈ ਬਿਨਾਂ ਝਿਜਕ ਤੋਂ ਅੱਗੇ ਆਉਣਾ ਚਾਹੀਦਾ ਹੈ।
ਉਨਾਂ ਨੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਨੰਬਰਦਾਰਾਂ ਤੇ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਵਾਉਣ ਸਗੋਂ ਸਜ਼ਾਵਾਂ ਦੇਣ ਲਈ ਪੁਲਸ ਨੂੰ ਸਹਿਯੋਗ ਦੇਣ ਅਤੇ ਪਿੰਡਾਂ ਦੀ ਨਿਗਰਾਨੀ ਕਰਦੇ ਹੋਏ ਨਸ਼ਾਂ ਵੇਚਣ ਤੇ ਤਸਕਰਾਂ ਦੀ ਸੱਚੀ ਜਾਣਕਾਰੀ ਪੁਲੀਸ ਦੇ ਅਧਿਕਾਰੀਆਂ ਨਾਲ ਸਾਂਝੀ ਕਰਨ। ਇਸ ਮੌਕੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਸਮੂਹਿਕ ਹੱਲਫ ਵੀ ਦਿਵਾਇਆ ਗਿਆ।