ਵਿਆਹੁਤਾ ਦੀ ਭੇਦ ਭਰੇ ਹਾਲਾਤਾਂ 'ਚ ਮੌਤ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਆਉਂਦੇ ਪਿੰਡ ਮੌਚਪੁਰ ਦੇ ਵਿੱਚ ਵਿਆਹੁਤਾ ਸੁਮਨਪ੍ਰੀਤ ਕੌਰ ਦੀ ਭੇਦ ਭਰੇ ਹਾਲਾਤਾਂ ਚ ਮੌਤ ਹੋਣ ਦੀ ਖਬਰ ਹੈ। ਜਦ ਕਿ ਮ੍ਰਿਤਕਾ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਕਤਲ ਦੇ ਦੋਸ਼ ਲਗਾ ਕੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

ਮ੍ਰਿਤਿਕ ਦੀ ਮਾਂ ਹਰਜੀਤ ਕੌਰ ਅਤੇ ਭਰਾ ਗਗਨਦੀਪ ਸਿੰਘ ਨੇ ਦੱਸਿਆ ਕਿ ਕਾਨੂੰਨੀ ਕਾਰਵਾਈ ਕਰਕੇ ਸਾਨੂੰ ਇਨਸਾਫ ਦਿਵਾਇਆ ਜਾਏ।
ਇਸ ਮਾਮਲੇ ਸੰਬੰਧੀ ਥਾਣਾ ਭੈਣੀ ਮੀਆਂ ਖਾਂ ਦੇ ਐਸਐਚ ਓ ਦੀਪਿਕਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਰਹੇ ਹਾਂ ਜੋ ਪਰਿਵਾਰ ਵੱਲੋਂ ਸਟੇਟਮੈਂਟ ਦਿੱਤੀ ਜਾਵੇਗੀ ਜਾਂ ਪੋਸਟਮਾਰਟਮ ਦੀ ਰਿਪੋਰਟ ਤੋਂ ਆਉਣ ਤੋਂ ਬਾਅਦ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।