ਹਰ ਸ਼ੁੱਕਰਵਾਰ ਡੇਂਗੂ ਤੇ ਵਾਰ: ਬਠਿੰਡਾ ਦੇ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਵਿਖੇ ਡੇਂਗੂ ਮਲੇਰੀਆ ਦਾ ਸਰਵੇ
ਅਸ਼ੋਕ ਵਰਮਾ
ਬਠਿੰਡਾ, 25 ਜੁਲਾਈ 2025 :ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਰਮਨਦੀਪ ਸਿੰਗਲਾ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ ਅਤੇ ਮਲੇਰੀਆ ਬੁਖਾਰ ਤੋ ਬਚਾਅ ਲਈ ਜਾਗਰੂਕਤਾ ਸਮਾਗਮ ਅਤੇ ਡੇਂਗੂ ਮਲੇਰੀਏ ਵਿਰੋਧੀ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਅੱਜ ਫਰਾਈਡੇ ਡਰਾਈਡੇ ਦੇ ਸਬੰਧ ਵਿੱਚ ਜਿਲ੍ਹੇ ਦੇ ਸਾਰੇ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਵਿੱਚ ਡੇਂਗੂ ਅਤੇ ਮਲੇਰੀਆ ਦਾ ਸਰਵੇ ਕੀਤਾ ਗਿਆ ।
ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ, ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ, ਬੀ.ਈ.ਈ ਹਰਜਿੰਦਰ ਕੌਰ,ਹੈਲਥ ਸੁਪਰਵਾਇਜਰ ਹਰਜੀਤ ਸਿੰਘ,ਨਰਦੇਵ ਸਿੰਘ, ਭੁਪਿੰਦਰ ਸਿੰਘ,ਸਮੀਰ ਸਿੰਘ ਅਤੇ ਹੈਲਥ ਵਰਕਰ ਮੌਜੂਦ ਸਨ । ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਦੀਆਂ ਐਂਟੀ ਲਾਰਵਾ ਟੀਮਾਂ ਵੱਲੋਂ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ, ਗੁਰਦੁਆਰਾ ਹਾਜੀ ਰਤਨ ਅਤੇ ਪੀਰਾਂ ਦੀ ਦਰਗਾਹ ਪੀਰਖਾਨਾ ਨੇੜੇ ਸਟੇਡੀਅਮ ਵਿਖੇ ਲਾਰਵੇ ਦੀ ਭਾਲ ਕੀਤੀ ਗਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਗਰਮੀ ਅਤੇ ਬਰਸਾਤਾਂ ਦੇ ਮੌਸਮ ਦੇ ਮੱਦੇ ਨਜਰ ਮੱਛਰਾਂ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਂਦਾ ਹੈ । ਇਹਨਾਂ ਸਥਾਨਾ ਤੇ ਪਏ ਕੂਲਰਾਂ,ਫਰਿੰਜਾਂ,ਗਮਲਿਆ ਆਦਿ ਵਿੱਚ ਲਾਰਵਾ ਚੈੱਕ ਕੀਤਾ ਗਿਆ ਅਤੇ ਪਾਣੀ ਖੜ੍ਹਨ ਵਾਲੇ ਸੋਮਿਆ ਤੇ ਸਪਰੇ ਕੀਤਾ ਗਿਆ । ਉਹਨਾਂ ਦੱਸਿਆ ਕਿ ਆਪਣੇ ਆਲੇ—ਦੁਆਲੇ ਦੀ ਸਫਾਈ ਰੱਖੀ ਜਾਵੇ। ਮੱਛਰ ਪੈਦਾ ਹੋਣ ਦੇ ਸੋਮਿਆ ਦਾ ਖਾਤਮਾ ਕੀਤਾ ਜਾਵੇ।
ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਹਰ ਸੁਕਰਵਾਰ ਨੂੰ ਡਰਾਈ ਡੇ ਮਨਾਇਆ ਜਾਵੇ। ਜਿਸ ਦੌਰਾਨ ਘਰ ਵਿੱਚ ਮੌਜੂਦ ਕੂਲਰਾਂ, ਫਰਿਜ਼ ਦੀ ਟਰੇਅ, ਪੰਛੀਆਂ ਲਈ ਰਖੇ ਪਾਣੀ ਦੇ ਕਟੋਰੇ ਆਦਿ ਦੀ ਸਫਾਈ ਕੀਤੀ ਜਾਵੇ ਅਤੇ ਘਰ ਵਿੱਚ ਵਾਧੂ ਪਏ ਕਬਾੜ ਦਾ ਸਮਾਨ ਆਦਿ ਦਾ ਨਿਪਟਾਰਾ ਕੀਤਾ ਜਾਵੇ।ਇਸ ਤੋ ਇਲਾਵਾ ਘਰ ਦੇ ਨੇੜੇ ਖੜੇ ਪਾਣੀ ਅਤੇ ਛੱਪੜਾ ਆਦਿ ਵਿੱਚ ਹਰ ਹਫਤੇ ਕਾਲੇ ਤੇਲ ਦਾ ਛਿੜਕਾ ਕੀਤਾ ਜਾਵੇ ਤਾਂ ਜ਼ੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਪਾਣੀ ਖੜ੍ਹਨ ਵਾਲੇ ਸੋਮਿਆਂ ਤੇ ਸਪਰੇਅ ਦਾ ਛਿੜਕਾਅ ਕਰਵਾਇਆ ਗਿਆ । ਸਿਹਤ ਵਿਭਾਗ ਦੀਆਂ ਅੇਂਟੀ ਲਾਰਵਾ ਸਰਵੇ ਟੀਮਾਂ ਵੱਲੋ ਸਰਵੇ ਦੌਰਾਨ ਕਈ ਥਾਵਾਂ ਤੇ ਡੇਂਗੂ ਦਾ ਲਾਰਵਾ ਪਾਇਆ ਗਿਆ ਜਿਸ ਨੂੰ ਮੋਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਅਤੇ ਟੀਮ ਮੈਂਬਰਾ ਵੱਲੋ ਲੋਕਾਂ ਨੂੰ ਡੇਂਗੂ ਤੋ ਬਚਾਅ ਸਬੰਧੀ ਸਾਵਧਾਨਿਆ ਵਾਰੇ ਵੀ ਦਸਿਆ ਗਿਆ। ਜਿਲ੍ਹਾ ਐਪੀਡੀਮੋਲੋਜਿਸਟ ਡਾ ਸੁਕਰਿਤੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋ ਸਿਵਲ ਹਸਪਤਾਲ ਬਠਿੰਡਾ ਵਿਖੇ ਡੇਂਗੂ ਤੋ ਪੀੜਤ ਮਰੀਜ਼ਾ ਦੇ ਇਲਾਜ ਲਈ ਡੇਂਗੂ ਵਾਰਡ ਦੀ ਵਿਵਸਥਾ ਵੀ ਕਰ ਦਿੱਤੀ ਗਈ ਹੈ।
ਉਹਨਾਂ ਦੱਸਿਆ ਜੇ ਕਰ ਕਿਸੇ ਵਿਅਕਤੀ ਨੂੰ ਡੇਂਗੂ ਬੁਖਾਰ ਦੇ ਲਛਣ ਜਿਸ ਵਿੱਚ ਇਕ ਦਮ ਤੇਜ਼ ਬਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾ ਦੇ ਪਿਛਲੇ ਹਿਸੇ ਵਿੱਚ ਦਰਦ, ਚਮੜੀ ਤੇ ਦਾਣੇ ਆਦਿ ਨਜਰ ਆਉਣ ਤਾ ਤਰੁੰਤ ਸਿਹਤ ਸੰਸਥਾ ਵਿੱਚ ਜਾਕੇ ਜਾਂਚ ਕਰਵਾਈ ਜਾਵੇ। ਰਾਜ ਦੇ ਸਾਰੇ ਸਰਕਾਰੀ ਹਸਪਤਾਲਾ ਵਿੱਚ ਡੇਂਗੂ ਬੁਖਾਰ ਦੇ ਟੈਸਟ ਅਤੇ ਇਲਾਜ ਮੁਫਤ ਕੀਤਾ ਜਾਂਦਾ ਹੈ । ਉਹਨਾ ਸਮੂਹ ਸਮਾਜ ਸੇਵੀ ਸੰਸਥਾਵਾ ਦੇ ਨੁਮਾਇੰਦਿਆ ਅਤੇ ਜਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਡੇਂਗੂ ਬੁਖਾਰ ਦੀ ਰੋਕਥਾਮ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।