← ਪਿਛੇ ਪਰਤੋ
ਹੈਰੋਇਨ ਸਮੇਤ ਇੱਕ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 25 ਜੁਲਾਈ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾਂ ਆਈ.ਪੀ.ਐੱਸ ਵੱਲੋ ਨਸ਼ਾ ਵੇਚਣ ਵਾਲੇ ਵਿਅਕਤੀਆ ਅਤੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਰੁਪਿੰਦਰ ਸਿੰਘ PPS/DCP ਸਿਟੀ ਲੁਧਿਆਣਾ, ਦੇ ਦਿਸ਼ਾ-ਨਿਰਦੇਸ਼ ਹੇਠ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 24.07.2025 ਨੂੰ ਨਸ਼ਾ ਵੇਚਣ ਵਾਲੇ ਦੋਸੀ ਸਨੀ ਉਰਫ ਸਨੀ ਗਿੱਲ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 409 ਗਲੀ ਨੰਬਰ 09 ਮੁਹੱਲਾ ਵਿਸ਼ਾਲ ਕਲੋਨੀ ਕਾਕੋਵਾਲ ਰੋਡ ਲੁਧਿਆਣਾ ਨੂੰ ਨੇੜੇ ਬਾਵਾ ਕਲੋਨੀ ਕਾਕੋਵਾਲ ਰੋਡ ਲੁਧਿਆਣਾ ਤੋ ਹਸਬ ਜਾਬਤਾ ਗ੍ਰਿਫਤਾਰ ਕਰਕੇ ਦੋਸ਼ੀ ਕੋਲੋ 110 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਅਤੇ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 94 ਮਿਤੀ 24.07.2025 ਅ/ਧ 21-घी-61-85 NDPS ACT ਥਾਣਾ ਬਸਤੀ ਜੋਧੇਵਾਲ ਦਰਜ ਰਜਿਸਟਰ ਹੋਇਆ ਸੀ। ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।
Total Responses : 500