ਮੁਲਾਜ਼ਮਾਂ ਨੂੰ ਤਨਖ਼ਾਹ ਸਮੇਤ ਮਿਲੇਗੀ 30 ਦਿਨ ਦੀ ਛੁੱਟੀ: ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਨਵੀਂ ਦਿੱਲੀ, 25 ਜੁਲਾਈ 2025 - ਕੇਂਦਰ ਸਰਕਾਰ ਨੇ ਇੱਕ ਵੱਡਾ ਲੈਂਦਿਆਂ ਐਲਾਨ ਕੀਤਾ ਹੈ ਕਿ ਸਰਕਾਰੀ ਕਰਮਚਾਰੀ ਆਪਣੀਆਂ ਮਾਤਾ-ਪਿਤਾ ਦੀ ਦੇਖਭਾਲ ਲਈ 30 ਦਿਨਾਂ ਦੀ ਤਨਖਾਹ ਸਮੇਤ ਲੰਬੀ ਛੁੱਟੀ ਲੈ ਸਕਣਗੇ।
30 ਦਿਨਾਂ ਦੀ ਲਗਾਤਾਰ ਛੁੱਟੀ ਬਾਰੇ ਖਾਸ ਗੱਲ ਇਹ ਹੈ ਕਿ ਇਸ ਸਮੇਂ ਦੌਰਾਨ ਕਰਮਚਾਰੀ ਦੀ ਕੋਈ ਤਨਖਾਹ ਨਹੀਂ ਕੱਟੀ ਜਾਵੇਗੀ, ਯਾਨੀ ਕਿ 30 ਦਿਨਾਂ ਦੀ ਲਗਾਤਾਰ ਛੁੱਟੀ ਤੋਂ ਬਾਅਦ ਵੀ ਕਰਮਚਾਰੀ ਨੂੰ ਉਸਦੀ ਪੂਰੀ ਤਨਖਾਹ ਦਿੱਤੀ ਜਾਵੇਗੀ।
ਇਹ ਜਾਣਕਾਰੀ ਕੇਂਦਰੀ ਕਰਮਚਾਰੀ ਮਾਮਲਿਆਂ ਦੇ ਰਾਜ ਮੰਤਰੀ ਡਾ. ਜਿਤਿੰਦਰ ਸਿੰਘ ਨੇ ਰਾਜ ਸਭਾ ਵਿੱਚ ਸ਼ੇਅਰ ਕੀਤੀ। ਇਹ ਲੀਵ Central Civil Services (Leave) Rules, 1972 ਦੇ ਅਧੀਨ ਹੀ ਮਿਲੇਗੀ।