ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਦੌਰਾਨ ਅਕਾਲੀ ਵਰਕਰਾਂ ਵਿੱਚ ਦਿਖਿਆ ਭਾਰੀ ਉਤਸਾਹ
ਲੰਗਾਹ ਨੇ ਨਾਰਾਜ਼ ਹੋਏ ਅਕਾਲੀ ਵਰਕਰਾਂ ਨੂੰ ਇਕੱਠੇ ਹੋਣ ਦੀ ਕੀਤੀ ਅਪੀਲ
ਰੋਹਿਤ ਗੁਪਤਾ
ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੇ ਲਈ ਸਾਬਕਾ ਅਕਾਲੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹ ਗੁਰਦਾਸਪੁਰ ਤੋਂ ਪ੍ਰਧਾਨ ਸੁੱਚਾ ਸਿੰਘ ਲੰਗਾਹ ਦੇ ਵੱਲੋਂ ਲਗਾਤਾਰ ਪਿੰਡਾਂ ਵਿੱਚ ਵਰਕਰਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਇਸੇ ਲੜੀ ਦੇ ਤਹਿਤ ਅੱਜ ਦੀਨਾਨਗਰ ਦੇ ਪਿੰਡ ਬਾੜਾ ਵਿੱਚ ਸ਼੍ਰੋਮਣੀ ਅਕਾਲੀ ਦਲ ਵਲੋਂ ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਹੇਠ ਵੱਡੀ ਰੈਲੀ ਕੀਤੀ ਗਈ ਜਿਸ ਵਿੱਚ ਜਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਸ਼ਾਮਿਲ ਹੋਏ ਇਸ ਮੌਕੇ ਤੇ ਜ਼ਿਲਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਜਿਹੜੇ ਅਕਾਲੀ ਵਰਕਰ ਨਰਾਜ ਬੈਠੇ ਹਨ ਉਹ ਸਾਰੇ ਇਕੱਠੇ ਹੋਣ ਤਾਂ ਜੋ ਅਕਾਲੀ ਦਲ ਨੂੰ ਪੰਜਾਬ ਦੇ ਵਿੱਚ ਮੁੜ ਤੋਂ ਮਜ਼ਬੂਤ ਕੀਤਾ ਜਾ ਸਕੇ ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਅਕਾਲੀ ਮੰਤਰੀ ਅਤੇ ਜਿਲਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਹਵਾ ਦਾ ਰੁੱਖ ਦੱਸ ਰਿਹਾ ਹੈ ਕਿ ਪੰਜਾਬ ਦੇ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਉਹਨਾਂ ਕਿਹਾ ਕਿ ਲੋਕਾਂ ਵਿੱਚ ਅਕਾਲੀ ਦਲ ਨੂੰ ਲੈਕੇ ਕਾਫੀ ਉਤਸ਼ਾਹ ਹੈ ਅਤੇ ਮੌਜੂਦਾ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਕਿਉਂਕਿ ਸਰਕਾਰ ਨੇ ਹਰ ਇੱਕ ਦੇ ਨਾਲ ਧੱਕਾ ਕੀਤਾ ਹੈ । ਉਹਨਾਂ ਕਿਹਾ ਕਿ ਜਿਨਾਂ ਦੇ ਮੱਥੇ ਉੱਪਰ ਵਜ਼ੀਰ ਬਣਨ ਦੀਆਂ ਲਕੀਰਾਂ ਹਨ ਉਹ ਬਣ ਕੇ ਹੀ ਰਹਿਣਗੇ ਉਹਨਾਂ ਨੂੰ ਕੋਈ ਤਾਕਤ ਰੋਕ ਨਹੀਂ ਸਕਦੀ ਇਸ ਮੌਕੇ ਤੇ ਉਹਨਾਂ ਨੇ ਨਰਾਜ਼ ਹੋਏ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਸਭ ਇੱਕਜੁੱਟ ਹੋਣ ਤਾਂ ਜੋ ਅਕਾਲੀ ਦਲ ਨੂੰ ਮੁੜ ਤੋਂ ਮਜਬੂਤ ਕੀਤਾ ਜਾ ਸਕੇ