ਜਥੇਦਾਰ ਅਕਾਲ ਤਖਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਤੇ SGPC ਨੂੰ ਜਾਰੀ ਕੀਤੇ ਨਿਰਦੇਸ਼
ਅੰਮ੍ਰਿਤਸਰ, 27 ਜੁਲਾਈ 2025: ਰਾਜਸਥਾਨ 'ਚ ਸਿੱਖ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਕੜਾ ਅਤੇ ਕਿਰਪਾਨ ਕਾਰਨ ਜੂਡੀਸ਼ਰੀ ਪ੍ਰੀਖਿਆ 'ਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ’ਤੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਨੇ ਕਿਹਾ ਸਿੱਖਾਂ ਵਿਰੁੱਧ ਨਫਰਤੀ ਵਿਤਕਰਾ ਕੀਤਾ ਜਾ ਰਿਹਾ ਹੈ, ਜੋ ਕਿ ਬੇਹੱਦ ਨਿੰਦਾਯੋਗ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।
ਜਥੇਦਾਰ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਇੱਕ ਸਾਂਝਾ ਵਫ਼ਦ ਤਿਆਰ ਕਰਕੇ ਇਹ ਮਾਮਲਾ ਉੱਚ ਪੱਧਰ 'ਤੇ ਉਠਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਅਤੇ ਰਾਜਸਥਾਨ ਸਰਕਾਰ ਕਲੋਂ ਇਹ ਮੁੱਦਾ ਗੰਭੀਰਤਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਚੁੱਕਿਆ ਜਾਵੇ।