Big Breaking: ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ AAP MP ਮਾਲਵਿੰਦਰ ਕੰਗ ਦਾ CM ਮਾਨ ਅਤੇ ਕੇਜਰੀਵਾਲ ਨੂੰ ਸੁਝਾਅ
ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 27 ਜੁਲਾਈ 2025- ਲੈਂਡ ਪੂਲਿੰਗ ਪਾਲਿਸੀ ਨੂੰ ਲੈ ਕੇ ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਸੀਐੱਮ ਭਗਵੰਤ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸੁਝਾਅ ਦਿੰਦਿਆਂ ਹੋਇਆ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ “Land pooling policy" ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਜੋ ਇਤਰਾਜ਼ ਹਨ, ਮੇਰਾ Arvind Kejriwal ਅਤੇ Bhagwant Mann ਨੂੰ ਸੁਝਾਅ ਹੈ ਕਿ, ਸਾਡੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਕਿਸਾਨੀ ਦੀ ਬਿਹਤਰੀ ਲਈ ਬਹੁਤ ਸਾਰੇ ਕੰਮ ਕੀਤੇ ਹਨ, ਜਿਵੇੰ ਕਿ ਖੇਤੀ ਲਈ ਬਿਜਲੀ ਦੀ ਨਿਰਵਿਘਨ ਸਪਲਾਈ,ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਟੀਚਾ, ਮੰਡੀਕਰਨ ਵਿੱਚ ਤੇਜੀ ,ਫ਼ਸਲੀ ਵਿਭਿੰਨਤਾ 'ਤੇ ਕੰਮ ਕਰਨਾ ਆਦਿ| ਇਸ ਨੀਤੀ 'ਤੇ ਵੀ ਕਿਸਾਨਾਂ ਨੂੰ ਅਤੇ ਸਾਡੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਰਾਹੀਂ ਉਹਨਾਂ ਨੂੰ ਭਰੋਸੇ ਵਿੱਚ ਲੈ ਕੇ ਹੀ ਸਰਕਾਰ ਨੂੰ ਅੱਗੇ ਵਧਣਾ ਚਾਹੀਦਾ ਹੈ।
