ਜਰਮਨੀ 'ਚ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
ਫਿਰੋਜ਼ਪੁਰ, 28 ਜੁਲਾਈ, 2025: ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਨਾਲ ਸਬੰਧਤ ਇੱਕ ਪੰਜਾਬੀ ਨੌਜਵਾਨ ਦਵਿੰਦਰ ਸਿੰਘ ਦੀ ਜਰਮਨੀ ਵਿੱਚ ਮੌਤ ਹੋ ਜਾਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਦਵਿੰਦਰ ਸਿੰਘ ਪੜ੍ਹਾਈ ਲਈ ਜਰਮਨੀ ਗਿਆ ਹੋਇਆ ਸੀ।
ਜਾਣਕਾਰੀ ਅਨੁਸਾਰ, ਦਵਿੰਦਰ ਸਿੰਘ ਦੀ ਮੌਤ ਸਿਹਤ ਵਿਗੜਨ ਕਾਰਨ ਹੋਈ ਦੱਸੀ ਜਾ ਰਹੀ ਹੈ। ਇਸ ਖ਼ਬਰ ਨਾਲ ਮਮਦੋਟ ਅਤੇ ਉਸਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵਧੇਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।