Breaking: ਪੰਜਾਬ 'ਚ AAP ਨੇਤਾ ਨੇ ਦਿੱਤਾ ਅਸਤੀਫ਼ਾ, ਜਾਣੋ ਕਾਰਨ
ਚੰਡੀਗੜ੍ਹ, 28 ਜੁਲਾਈ 2025: ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਪਾਰਟੀ ਦੇ ਅੰਦਰ ਹੀ ਵਿਵਾਦ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਪਾਰਟੀ ਦੇ ਇੱਕ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਇਸ ਨੀਤੀ ਦਾ ਵਿਰੋਧ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਘਟਨਾ ਨੇ ਨੀਤੀ ਨੂੰ ਲੈ ਕੇ ਪਾਰਟੀ ਦੇ ਅੰਦਰ ਚੱਲ ਰਹੀ ਚਰਚਾ ਨੂੰ ਹੋਰ ਪ੍ਰਤੱਖ ਕਰ ਦਿੱਤਾ ਹੈ।
'ਆਪ' ਦੇ ਬਲਾਕ ਪ੍ਰਧਾਨ ਤਪਿੰਦਰ ਸਿੰਘ ਜੋਧਾਂ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਰਾਹੀਂ ਆਪਣਾ ਫੈਸਲਾ ਜਨਤਕ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਉਹ ਪਾਰਟੀ ਦੇ ਹੋਰ ਕਾਰਜਾਂ ਨਾਲ ਸਹਿਮਤ ਹਨ, ਪਰ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਵਾਲੀ ਇਸ ਲੈਂਡ ਪੂਲਿੰਗ ਨੀਤੀ ਦਾ ਸਮਰਥਨ ਨਹੀਂ ਕਰ ਸਕਦੇ ਅਤੇ ਇਸੇ ਕਾਰਨ ਉਹ ਆਪਣਾ ਅਹੁਦਾ ਛੱਡ ਰਹੇ ਹਨ।