ਬਠਿੰਡਾ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ 'ਤੇ ਫਰੋਲਾ ਫਰਾਲੀ
ਅਸ਼ੋਕ ਵਰਮਾ
ਬਠਿੰਡਾ, 28 ਜੁਲਾਈ 2025 : ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਬਠਿੰਡਾ ਪੁਲਿਸ ਵਚਨਬੱਧ ਅਤੇ ਯਤਨਸ਼ੀਲ ਹੈ।ਜ਼ਿਲ੍ਹਾ ਪੁਲਿਸ ਮੁਖੀ ਨੇ ਅੱਗੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ 'ਤੇ ਸਰਚ ਅਭਿਆਨ ਚਲਾਇਆ ਗਿਆ।
ਉਹਨਾਂ ਦੱਸਿਆ ਕਿ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰੀਆਂ ਦੇ ਸਮਾਨ ਦੀ ਡੌਗ ਸਕਾਡ ਟੀਮ ਵੱਲੋਂ ਸਖਤ ਚੈਕਿੰਗ ਕੀਤੀ ਗਈ। ਇਸ ਦੌਰਾਨ ਐਸਐਸਪੀ ਨੇ ਇਹ ਵੀ ਕਿਹਾ ਕਿ ਗਠਿਤ ਕੀਤੀਆਂ ਟੀਮਾਂ ਵੱਲੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਵੀ ਵਿਸ਼ੇਸ਼ ਜਾਂਚ ਕੀਤੀ ਜਾ ਗਈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਪੂਰਾ ਬਚਾਅ ਕੀਤਾ ਜਾ ਸਕੇ।