← ਪਿਛੇ ਪਰਤੋ
ਨਹਿਰ 'ਚ ਤੈਰਦੀ ਮਿਲੀ ਲਾਸ਼
ਮਲਕੀਤ ਸਿੰਘ ਮਲਕਪੁਰ
ਲਾਲੜੂ 28 ਜੁਲਾਈ 2025: ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪਿੰਡ ਖੇਲਣ ਨੇੜੇ ਬਰਸਾਤੀ ਨਦੀ ਵਿੱਚ ਤੈਰਦੀ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਉਮਰ ਕਰੀਬ 35 ਸਾਲ ਜਾਪਦੀ ਹੈ ਅਤੇ ਉਸ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ। ਹੰਡੇਸਰਾ ਪੁਲਿਸ ਨੇ ਲਾਸ਼ ਨੂੰ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿੰਡ ਖੇਲਣ ਨੇੜੇ ਨੂੰ ਜਾਂਦੀ ਬਰਸਾਤੀ ਨਦੀ ਵਿੱਚ ਇੱਕ ਲਾਵਾਰਸ ਵਿਅਕਤੀ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਪੁਲਿਸ ਨੂੰ ਜਦੋਂ ਜਾਣਕਾਰੀ ਮਿਲੀ ਤਾਂ ਉਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਨੂੰ ਬਰਾਮਦ ਕਰਨ ਉਪਰੰਤ ਸ਼ਨਾਖਤ ਲਈ ਪੋਸਟਮਾਰਟਮ ਤੋਂ ਪਹਿਲਾਂ 72 ਘੰਟਿਆਂ ਲਈ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤੀ ਹੈ। ਮ੍ਰਿਤਕ ਅਰਧ ਨਗਨ ਹਾਲਤ ਵਿੱਚ ਸੀ ਅਤੇ ਸਿਰਫ਼ ਇੱਕ ਲੋਅਰ ਪਹਿਨੀ ਹੋਈ ਸੀ। ਪੁਲਿਸ ਨੇ ਦੱਸਿਆ ਕਿ ਲਾਸ਼ ਨੂੰ ਦੇਖ ਕੇ ਲੱਗਦਾ ਹੈ ਕਿ ਉਸ ਦੀ ਮੌਤ ਦੋ-ਤਿੰਨ ਦਿਨ ਪਹਿਲਾਂ ਹੀ ਹੋਈ ਹੈ।
Total Responses : 765