ਪੰਜਾਬ ਸਰਕਾਰ ਵੱਲੋਂ BSF ਅਤੇ ਆਰਮੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਕੈਂਪ ਸ਼ੁਰੂ
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ 2025 : ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਡਰ ਸਕਿਉਰਟੀ ਫੋਰਸ (ਬੀ.ਐਸ.ਐੱਫ) ਵੱਲੋਂ 3588 ਪੋਸਟਾਂ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ। ਇਹਨਾਂ ਪੋਸਟਾ ਲਈ 25 ਜੁਲਾਈ 2025 ਤੋਂ 23 ਅਗਸਤ 2025 ਤੱਕ ਵੈੱਬਸਾਈਟ https://rectt.bsf.gov.in ’ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ।
ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਯੁਵਕਾਂ ਲਈ ਬੀ.ਐਸ.ਐੱਫ. ਦੇ ਫਿਜ਼ੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ। ਉਕਤ ਜ਼ਿਲ੍ਹਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਆਨ-ਲਾਈਨ ਅਪਲਾਈ ਕਰਕੇ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ ਮਿਤੀ 01 ਅਗਸਤ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਇਸ ਤੋਂ ਇਲਾਵਾ ਕੈਂਪ ਵਿਖੇ ਆਰਮੀ ਅਗਨੀਵੀਰ ਏ.ਆਰ.ਓ. ਫਿਰੋਜਪੁਰ ਦੇ 17 ਅਗਸਤ ਤੋਂ 26 ਅਗਸਤ 2025 ਨੂੰ ਹੋ ਰਹੇ ਫਿਜ਼ੀਕਲ ਟੈਸਟ ਦੀ ਤਿਆਰੀ ਕਰਵਾਈ ਜਾ ਰਹੀ ਹੈ। ਜਿਹੜੇ ਯੁਵਕ ਲਿਖਤੀ ਪੇਪਰ ਵਿੱਚ ਪਾਸ ਹੋ ਚੁੱਕੇ ਹਨ, ਉਹ ਕੈਂਪ ਆ ਕੇ ਆਰਮੀ ਅਗਨੀਵੀਰ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਕਰ ਸਕਦੇ ਹਨ ।
ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013 ਅਤੇ 94638-31615 ’ਤੇ ਸੰਪਰਕ ਕੀਤਾ ਜਾ ਸਕਦਾ ਹੈ।