ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਪਾਣੀਆਂ ਦੀ ਉਗਰਾਹੀ ਸ਼ੁਰੂ, ਹਰਿਆਣਾ ਨੂੰ ਭੇਜੇ ਕਰੋੜਾਂ ਦੇ ਬਿੱਲ
ਚੰਡੀਗੜ੍ਹ, 30 ਜੁਲਾਈ 2025- ਪੰਜਾਬ ਸਰਕਾਰ ਦੇ ਵੱਲੋਂ ਪਾਣੀਆਂ ਦੇ ਬਕਾਏ ਲੈਣ ਦੀ ਮੁਹਿੰਮ ਨੂੰ ਤੇਜ ਕਰ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ, ਹਰਿਆਣਾ ਸਰਕਾਰ ਨੂੰ 113.24 ਕਰੋੜ ਰੁਪਏ ਦੇ ਬਿੱਲ ਭੇਜੇ ਗਏ ਹਨ। ਉਹਨਾਂ ਕਿਹਾ ਕਿ ਨਹਿਰਾਂ ਦੀ ਸਾਂਭ ਸੰਭਾਲ ਦਾ ਇਹ ਬਿੱਲ ਭੇਜਿਆ ਗਿਆ ਹੈ। ਉਹਨਾਂ ਕਿਹਾ ਕਿ ਵਾਧੂ ਪਾਣੀ ਵੀ ਲੈ ਗਏ, ਪੈਸਾ ਵੀ ਨਹੀਂ ਦਿੱਤਾ।
ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਕਰੇਗੀ- ਚੀਮਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਖੜਾ ਡੈਮ ਦੀ ਸੁਰੱਖਿਆ ਪੰਜਾਬ ਪੁਲਿਸ ਹੀ ਕਰੇਗੀ। ਉਨ੍ਹਾਂ ਕਿਹਾ ਕਿ ਸੀਆਈਐਸਐਫ਼ ਨੂੰ ਡੈਮ ਦੀ ਸੁਰੱਖਿਆ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ, ਕਿਸੇ ਨੂੰ ਵੀ ਲੁੱਟਣ ਨਹੀਂ ਦਿੱਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਆਪਣੇ ਬਿਆਨ ਵਿੱਚ ਇਹ ਵੀ ਕਿਹਾ ਕਿ ਗੁਆਂਢੀ ਸੂਬੇ ਵਾਧੂ ਪਾਣੀ ਵੀ ਲੈ ਗਏ, ਪੈਸਾ ਵੀ ਨਹੀਂ ਦਿੱਤਾ।