ਲੈਂਡ ਪੂਲਿੰਗ ਪਾਲਿਸੀ ਖਿਲਾਫ ਕਿਸਾਨਾਂ ਨੇ ਕੱਢਿਆ ਵੱਡਾ ਟਰੈਕਟਰ ਮਾਰਚ
- ਕਿਸਾਨ ਕਹਿੰਦੇ ਭਾਵੇਂ ਕੋਈ ਕੁਰਬਾਨੀ ਕਿਉਂ ਨਾ ਦੇਣੀ ਪਵੇ ਨਾ ਹੀ ਦਵਾਂਗੇ ਜਮੀਨ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ, 30 ਜੁਲਾਈ 2025 - ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਖਿਲਾਫ ਗੁਰਦਾਸਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਗਿਆ। ਇਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਵੀ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕੀਤਾ।
ਇਸ ਮੌਕੇ ਇਸ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਨੇ ਕਿਹਾ ਕਿ ਇਸ ਨੀਤੀ ਤਹਿਤ ਸਰਕਾਰ ਗੁਰਦਾਸਪੁਰ ਦੇ ਬੱਸ ਸਟੈਂਡ ਨੇੜੇ ਪਿੰਡ ਘਰਾਲਾ ਦੀ 80 ਏਕੜ ਜ਼ਮੀਨ ਐਕਵਾਇਰ ਕਰ ਰਹੀ ਹੈ, ਜਿਸਦੀ ਕੀਮਤ ਕਰੋੜਾਂ ਰੁਪਏ ਪ੍ਰਤੀ ਏਕੜ ਹੈ, ਅਤੇ ਸਰਕਾਰ ਸਾਨੂੰ ਮਾਮੂਲੀ ਕੀਮਤ 'ਤੇ ਲੈ ਕੇ ਬਰਬਾਦ ਕਰ ਰਹੀ ਹੈ। ਅਸੀਂ ਇਹ ਕੀਮਤੀ ਜ਼ਮੀਨ ਕਿਸੇ ਵੀ ਹਾਲਤ ਵਿੱਚ ਸਰਕਾਰ ਨੂੰ ਨਹੀਂ ਦੇਵਾਂਗੇ, ਭਾਵੇਂ ਸਾਨੂੰ ਇਸ ਲਈ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਸ ਟਰੈਕਟਰ ਮਾਰਚ ਵਿੱਚ ਔਰਤਾਂ ਨੇ ਵੀ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ। ਇਹ ਟਰੈਕਟਰ ਮਾਰਚ ਗੁਰਦਾਸਪੁਰ ਦੇ ਬੱਸ ਸਟੈਂਡ ਤੋਂ ਸ਼ੁਰੂ ਹੋਇਆ ਅਤੇ ਪੂਰੇ ਸ਼ਹਿਰ ਵਿੱਚ ਕੱਢਿਆ ਗਿਆ।