Majithia ਨੂੰ ਨਹੀਂ ਮਿਲੀ ਰਾਹਤ: ਹੁਣ ਜ਼ਮਾਨਤ ਪਟੀਸ਼ਨ ’ਤੇ ਇਸ ਦਿਨ ਹੋਵੇਗੀ ਸੁਣਵਾਈ
- ਮਾਮਲੇ ਨੂੰ ਲਟਕਾਉਣ ’ਚ ਜੁਟੀ ਪੰਜਾਬ ਸਰਕਾਰ - ਵਕੀਲ ਨੇ ਲਾਏ ਦੋਸ਼
ਮੋਹਾਲੀ, 30 ਜੁਲਾਈ 2025 - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਮਾਨਤ ਪਟੀਸ਼ਨ ’ਤੇ ਸੁਣਵਾਈ ਨੂੰ ਮੁੜ ਅੱਗੇ ਪਾ ਦਿੱਤਾ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਸੁਣਵਾਈ ਹੋਈ, ਜਿਸ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪਣੋ ਆਪਣੇ ਪੱਖ ਰੱਖੇ। ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 1 ਅਗਸਤ 'ਤੇ ਪਾ ਦਿੱਤੀ।
ਉੱਥੇ ਹੀ ਇਸ ਸਬੰਧ ’ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਮਾਮਲੇ ਨੂੰ ਲਟਕਾਉਣ ’ਚ ਜੁਟੀ ਹੋਈ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਕੇਸ ਦੀ ਲਾਈਵ ਸਟ੍ਰੀਮਿੰਗ ਲਈ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਹੈ। ਆਪਣੇ ਦਾਅਵਿਆਂ ਨੂੰ ਸਰਕਾਰ ਸਾਬਿਤ ਨਹੀਂ ਕਰ ਪਾ ਰਹੀ ਹੈ। ਸਰਕਾਰ ਵੱਲੋਂ ਸਿਰਫ ਮੀਡੀਆ ਟ੍ਰਾਈਲ ਚਲਾਇਆ ਗਿਆ ਹੈ।
ਕਾਬਿਲੇਗੌਰ ਹੈ ਕਿ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਦੀ ਟੀਮ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਬਿਕਰਮ ਸਿੰਘ ਮਜੀਠੀਆ ਨਾਭਾ ਦੀ ਨਵੀਂ ਜੇਲ੍ਹ ’ਚ ਹਨ।