ਸੁਖਪਾਲ ਖਹਿਰਾ ਵਧੀਆਂ ਮੁਸ਼ਕਲਾਂ: CM ਦੇ OSD ਨੇ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਰਜ ਕਰਵਾਇਆ
ਚੰਡੀਗੜ੍ਹ, 31 ਜੁਲਾਈ 2025 - ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਦੇ ਓਐਸਡੀ (OSD) ਰਾਜਬੀਰ ਸਿੰਘ ਨੇ ਸੁਖਪਾਲ ਖਹਿਰਾ ਖ਼ਿਲਾਫ਼ ਅਦਾਲਤ ਵਿੱਚ ਮਾਨਹਾਨੀ ਦਾ ਕੇਸ ਦਰਜ ਕਰਵਾਇਆ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਸੁਖਪਾਲ ਖਹਿਰਾ ਨੇ ਰਾਜਬੀਰ ਸਿੰਘ ਉੱਤੇ ਇਲਜ਼ਾਮ ਲਗਾਏ ਸਨ।
ਜਿਸ ਤੋਂ ਬਾਅਦ ਅਦਾਲਤ ਨੇ ਇਸ 'ਤੇ ਕਦਮ ਚੁੱਕਦਿਆਂ ਖਹਿਰਾ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਸਬੰਧੀ ਕੋਈ ਵੀ ਬਿਆਨ ਨਾ ਦੇਣ। ਅਦਾਲਤ ਵੱਲੋਂ ਖਹਿਰਾ ਖ਼ਿਲਾਫ਼ ਰੈਸਟ੍ਰੇਨਿੰਗ ਆਰਡਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਨੋਟਿਸ ਭੇਜ ਕੇ 11 ਅਗਸਤ ਨੂੰ ਅਦਾਲਤ ਵਿੱਚ ਹਾਜ਼ਰ ਹੋਣ ਲਈ ਆਦੇਸ਼ ਦਿੱਤੇ ਗਏ ਹਨ।