Breaking : ਸੀਨੀਅਰ ਕਾਂਗਰਸੀ ਲੀਡਰ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀ ਧਮਕੀ
ਰਵੀ ਜੱਖੂ
ਚੰਡੀਗੜ੍ਹ, 1 ਅਗਸਤ 2025 : ਕਾਂਗਰਸੀ ਐਮ.ਪੀ. ਅਤੇ ਪੰਜਾਬ ਦੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਪੁੱਤਰ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ।
ਸੁਖਜਿੰਦਰ ਰੰਧਾਵਾ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ, ਜੋ ਕਿ ਵਿਦੇਸ਼ ਵਿੱਚ ਪੜ੍ਹਾਈ ਕਰ ਰਿਹਾ ਹੈ, ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।
ਇਹ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਚਿੰਤਾ ਵੱਧ ਗਈ ਹੈ। ਪੰਜਾਬ ਪੁਲਿਸ ਨੇ ਇਸ ਮਾਮਲੇ ਦਾ ਨੋਟਿਸ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਸ ਸਬੰਧੀ ਕੋਈ ਹੋਰ ਵੇਰਵੇ ਸਾਹਮਣੇ ਨਹੀਂ ਆਏ ਹਨ।