Breaking: 1993 ਫੇਕ ਐਨਕਾਊਂਟਰ ਮਾਮਲੇ ਵਿੱਚ ਪੰਜ ਪੁਲਿਸ ਅਫ਼ਸਰ ਮੁਜ਼ਰਮ ਕਰਾਰ
ਮੋਹਾਲੀ, 1 ਅਗਸਤ 2025: ਮੋਹਾਲੀ ਅਦਾਲਤ ਨੇ 1993 ਵਿੱਚ ਤਰਨ ਤਾਰਨ ਵਿੱਚ ਹੋਏ ਇੱਕ Fake ਐਨਕਾਊਂਟਰ ਦੇ ਮਾਮਲੇ ਵਿੱਚ ਪੰਜ ਤਤਕਾਲੀ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਹ ਫੈਸਲਾ 33 ਸਾਲਾਂ ਬਾਅਦ ਆਇਆ ਹੈ। ਅਦਾਲਤ ਨੇ ਸਾਬਕਾ ਐਸਐਸਪੀ ਸਮੇਤ ਪੰਜ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਹੈ। ਜਿਨ੍ਹਾਂ ਅਧਿਕਾਰੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ, ਉਨ੍ਹਾਂ ਵਿੱਚ ਭੁਪਿੰਦਰਜੀਤ ਸਿੰਘ, ਸੂਬਾ ਸਿੰਘ, ਦਵਿੰਦਰ ਸਿੰਘ, ਅਤੇ ਰਘੂਬੀਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਇੱਕ ਹੋਰ ਅਧਿਕਾਰੀ ਦਾ ਨਾਂ ਵੀ ਇਸ ਵਿੱਚ ਸ਼ਾਮਲ ਹੈ। ਇਹ ਕੇਸ ਕਾਫ਼ੀ ਸਮੇਂ ਤੋਂ ਮੋਹਾਲੀ ਅਦਾਲਤ ਵਿੱਚ ਚੱਲ ਰਿਹਾ ਸੀ ਅਤੇ ਅੱਜ ਇਸ 'ਤੇ ਵੱਡਾ ਫੈਸਲਾ ਸੁਣਾਇਆ ਗਿਆ ਹੈ।