Property tax: ਪ੍ਰਾਪਰਟੀ ਟੈਕਸ ਜਮਾਂ ਕਰਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ
ਸਰਕਾਰ ਨੇ 'ਵਨ ਟਾਈਮ ਸੈਟਲਮੈਂਟ' ਸਕੀਮ ਦੀ ਮਿਆਦ ਵਧਾਈ
ਚੰਡੀਗੜ੍ਹ, 1 ਅਗਸਤ 2025: ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਪ੍ਰਾਪਰਟੀ ਟੈਕਸ ਦੀਆਂ ਬਕਾਇਆ ਕਿਸ਼ਤਾਂ ਦੀ ਵਸੂਲੀ ਲਈ ਚੱਲ ਰਹੀ 'ਵਨ ਟਾਈਮ ਸੈਟਲਮੈਂਟ' (One Time Settlement) ਸਕੀਮ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਹੈ।
ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ ਉਨ੍ਹਾਂ ਲਈ ਸਮਾਂ ਸੀਮਾ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ, ਜਿਨ੍ਹਾਂ ਲੋਕਾਂ ਦੀਆਂ ਪ੍ਰਾਪਰਟੀ ਟੈਕਸ ਦੀਆਂ ਕਿਸ਼ਤਾਂ ਬਕਾਇਆ ਹਨ, ਉਹ ਹੁਣ 15 ਅਗਸਤ 2025 ਤੱਕ ਇਸ ਸਕੀਮ ਦਾ ਲਾਭ ਉਠਾ ਸਕਦੇ ਹਨ।
ਇਹ ਫੈਸਲਾ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਕਦਮ ਨਾਲ ਹਜ਼ਾਰਾਂ ਲੋਕਾਂ ਨੂੰ ਰਾਹਤ ਮਿਲੇਗੀ ਜੋ ਆਪਣੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨਾ ਚਾਹੁੰਦੇ ਹਨ। ਇਹ ਹੁਕਮ ਸਾਰੇ ਅਥਾਰਿਟੀ ਅਤੇ ਬੋਰਡਾਂ 'ਤੇ ਲਾਗੂ ਹੋਣਗੇ।