ਵਿਜੀਲੈਂਸ ਦਾ ਵੱਡਾ ਦਾਅਵਾ; ਮਜੀਠੀਆ ਵਿਰੁੱਧ ਦਰਜ FIR ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਗਿਲਕੋ ਡਿਵੈਲਪਰਾਂ ਨਾਲ ਸਬੰਧਤ ਖੇਤਰਾਂ ਦੀ ਲਈ ਤਲਾਸ਼ੀ (ਵੀਡੀਓ ਵੀ ਦੇਖੋ)
- ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼; ਕਈ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਕੀਤੇ ਜ਼ਬਤ
ਚੰਡੀਗੜ੍ਹ, 2 ਅਗਸਤ 2025 - ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ, 02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ ਅਤੇ ਤਲਾਸ਼ੀ ਕੀਤੀ ਗਈ।
ਸੁਣੋ ਗਿਲਕੋ ਵਾਲੇ Ranjit Gill ਨੂੰ -ਵਿਜੀਲੈਂਸ ਰੇਡ ਤੋਂ ਬਾਅਦ ਕੀ ਬੋਲੇ ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1769831403605656
ਤਲਾਸ਼ੀ ਦੌਰਾਨ, ਵਿਜੀਲੈਂਸ ਬਿਊਰੋ ਨੇ ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦੇ ਵੇਰਵਿਆਂ ਦਾ ਖੁਲਾਸਾ ਕੀਤਾ ਹੈ। ਇਸ ਸਬੰਧ ਵਿੱਚ ਹੋਰ ਜਾਂਚ ਜਾਰੀ ਹੈ।
Ranjit Singh Gill ਦੇ ਟਿਕਾਣਿਆਂ ਤੇ ਵਿਜੀਲੈਂਸ ਦੇ ਛਾਪਿਆਂ ਨੂੰ ਲੈਕੇ BJP ਪਹੁੰਚੀ Mohali DC ਕੋਲ਼, ਸੁਣੋ ਕੀ ਕੀਤੀ ਮੰਗ ? ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1145915777739823
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਲਾਸ਼ੀ ਲਈ ਗਈ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵਿਰੁੱਧ ਐਫਆਈਆਰ ਦਰਜ ਹੋਣ ਤੋਂ ਬਾਅਦ, ਗਿਲਕੋ ਡਿਵੈਲਪਰਾਂ ਅਤੇ ਕੁਝ ਇਕਾਈਆਂ ਵਿਚਕਾਰ ਕੁਝ ਸ਼ੱਕੀ ਵਿੱਤੀ ਸਬੰਧ ਅਤੇ ਲੈਣ-ਦੇਣ ਸਾਹਮਣੇ ਆਏ ਸਨ। ਇਨ੍ਹਾਂ ਦੀ ਬਾਰੀਕਬੀਨੀ ਨਾਲ ਜਾਂਚ ਕੀਤੀ ਗਈ । ਇਨ੍ਹਾਂ ਲੈਣ-ਦੇਣਾਂ ਦੀ ਹੋਰ ਡੂੰਘਾਈ ਨਾਲ ਜਾਂਚ ਕਰਨ ਅਤੇ ਸੰਬੰਧਿਤ ਸਬੂਤ ਇਕੱਠੇ ਕਰਨ ਲਈ, ਵਿਜੀਲੈਂਸ ਬਿਊਰੋ ਨੇ ਕਾਨੂੰਨ ਦੁਆਰਾ ਸਥਾਪਿਤ ਪ੍ਰਕਿਰਿਆ ਅਨੁਸਾਰ ਇਹ ਤਲਾਸ਼ੀਆਂ ਲਈਆਂ ਹਨ।
Ranjit Gill ਦੀ ਰਿਹਾਇਸ਼ਾਂ ਵਿਜੀਲੈਂਸ ਦੀ ਹੋਈ ਰੇਡ ਦੀ BJP ਨੇ ਕੀਤੀ ਨਿਖੇਧੀਃ- Subhash Sharma ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/766791629070896
ਚੱਲ ਰਹੀਆਂ ਤਲਾਸ਼ੀਆਂ ਵਿੱਚ ਕਈ ਦੋਸ਼ਪੂਰਨ ਦਸਤਾਵੇਜ਼, ਇਲੈਕਟ੍ਰਾਨਿਕ ਉਪਕਰਣ ਅਤੇ ਹੋਰ ਸਬੂਤ ਜ਼ਬਤ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਤਲਾਸ਼ੀ ਕਾਰਵਾਈਆਂ ਕਾਨੂੰਨੀ ਪ੍ਰਕਿਰਿਆਵਾਂ ਦੇ ਅਨੁਸਾਰ ਸਖ਼ਤੀ ਨਾਲ ਕੀਤੀਆਂ ਗਈਆਂ ਸਨ ਅਤੇ ਤਲਾਸ਼ੀ ਅਜੇ ਵੀ ਜਾਰੀ ਹੈ। ਬੁਲਾਰੇ ਨੇ ਕਿਹਾ ਕਿ ਉਪਰੋਕਤ ਤਲਾਸ਼ੀ ਦੌਰਾਨ ਇਲੈਕਟ੍ਰਾਨਿਕ ਯੰਤਰ ਅਤੇ ਸੰਬੰਧਿਤ ਦਸਤਾਵੇਜ਼ ਵੀ ਜ਼ਬਤ ਕੀਤੇ ਗਏ ਹਨ।
Ranjit Gill ਦੀ ਰਿਹਾਇਸ਼ ਤੇ ਵਿਜੀਲੈਂਸ ਵੱਲੋਂ ਕੀਤੀ ਰੇਡ ਤੇ Neel Garg ਨੇ ਕਿਹਾ ਕਿ, BJP ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਸ਼ਰਨ ਦਿੰਦੀ ਹੈ ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1710482696216778
Ranjit S Gill ਤੇ ਰਾਤ ਦਾ ਹੀ ਦਬਾਅ ਪਾਇਆ ਜਾ ਰਿਹਾ ਸੀ - Adv NK Verma & GS Dhillon ਨੇ vigilance raids ਬਾਰੇ ਲਾਏ AAP ਤੇ ਇਲਜ਼ਾਮ; ਘਰ ਦੇ ਅੰਦਰ ਵੀ ਨਹੀਂ ਜਾਣ ਦਿੱਤਾ ਜਾ ਰਿਹਾ ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1279624773622395
BJP ਚ ਸ਼ਾਮਿਲ ਹੁੰਦੇ ਹੀ Ranjit Singh Gill ਦੇ ਟਿਕਾਣਿਆਂ ਤੇ ਵਿਜੀਲੈਂਸ ਦੇ ਛਾਪੇ, ਵੇਖੋ ਮੌਕੇ ਦਾ ਹਾਲ ---- ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/1931719190999681