BIG NEWS: ਪੰਜਾਬੀ ਨੌਜਵਾਨ ਦੀ ਦੁਬਈ 'ਚ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ
ਦੁਬਈ ਵਿੱਚ ਟਰੱਕ ਡਰਾਈਵਰੀ ਦਾ ਕਰਦਾ ਸੀ ਕੰਮ, ਕਰਪੂਥਲਾ ਦੇ ਸੁਲਤਾਨਪੁਰ ਲੋਧੀ ਨਾਲ ਸੰਬੰਧਿਤ ਸੀ ਇਹ ਨੌਜਵਾਨ
ਭੈਣਾਂ ਦਾ ਇਕਲੌਤਾ ਭਰਾ ਸੀ ਇਹ ਨੌਜਵਾਨ, ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 3 ਅਗਸਤ 2025 ਦੁਬਈ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਨਵਜੋਤ ਸਿੰਘ (25) ਸਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਸੁਲਤਾਨਪੁਰ ਲੋਧੀ ਦੇ ਰੋਟਰੀ ਚੌਂਕ ਨੇੜੇ ਦਾ ਰਹਿਣ ਵਾਲਾ ਸੀ।
ਨਵਜੋਤ ਚੰਗੇ ਭਵਿੱਖ ਦੀ ਭਾਲ ਵਿੱਚ ਰੁਜ਼ਗਾਰ ਲਈ ਨਵੰਬਰ 2024 ਵਿਦੇਸ਼ ਦੁਬਈ ਗਿਆ ਸੀ ਜਿੱਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਪਰ ਬੀਤੇ ਦਿਨੀਂ ਅਚਾਨਕ ਉਸ ਦੀ ਤੇਲ ਦਾ ਟੈਂਕਰ ਪਲਟ ਜਾਣ ਮਗਰੋਂ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਇਲਾਕੇ 'ਚ ਮਾਤਮ ਛਾ ਗਿਆ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ ਅਤੇ ਦੋ ਭੈਣਾਂ ਦਾ ਇੱਕਲੌਤਾ ਭਰਾ ਸੀ। ਜਿਸ ਉਮਰੇ ਨੌਜਵਾਨ ਦੇ ਘਰ ਵਿੱਚ ਸ਼ਹਿਨਾਈਆਂ ਵੱਜਣੀਆਂ ਚਾਹੀਦੀਆਂ ਸਨ ਪਰ ਇਸ ਮੰਦਭਾਗੀ ਘਟਨਾ ਤੋਂ ਬਾਅਦ ਉੱਥੇ ਸੱਥਰ ਵਿੱਚ ਗਏ ਹਨ। ਮ੍ਰਿਤਕ ਨੌਜਵਾਨ ਦਾ ਪਿਤਾ ਗੁਰਘਰ ਚ ਗ੍ਰੰਥੀ ਸਿੰਘ ਵਜੋਂ ਸੇਵਾ ਨਿਭਾ ਰਿਹਾ ਹੈ।