ਬਠਿੰਡਾ ਪੁਲਿਸ ਵੱਲੋਂ 37 ਗ੍ਰਾਮ ਹੈਰੋਇਨ ਤੇ 11,75,000 ਰੁਪਏ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ
ਅਸ਼ੋਕ ਵਰਮਾ
ਬਠਿੰਡਾ, 3 ਅਗਸਤ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੀ ਲੜੀ ਅਧੀਨ ਬਠਿੰਡਾ ਪੁਲਿਸ ਨਸ਼ਾ ਤਸਕਰੀ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਬਠਿੰਡਾ ਪੁਲਿਸ (ਸੀ.ਆਈ.ਏ ਸਟਾਫ-1) ਵੱਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 37 ਗ੍ਰਾਮ ਹੈਰੋਇਨ ਅਤੇ 11,75,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।
ਐਸਐਸਪੀ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਜਾਂ ਕੰਟਰੋਲ ਰੂਮ ਦੇ ਨੰਬਰ 75080-09080 'ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਸੌਦਾਗਰ ਦਾ ਪਤਾ ਦੱਸਣ ਵਾਲੇ ਵਿਅਕਤੀ ਦੀ ਪਹਿਚਾਣ ਤੇ ਨਾਮ ਗੁਪਤ ਰੱਖਿਆ ਜਾਵੇਗਾ।