Weather Update : ਅੱਜ 4 ਅਗਸਤ ਦੇ ਮੌਸਮ ਦਾ ਹਾਲ ਜਾਣੋ
ਚੰਡੀਗੜ੍ਹ, 4 ਅਗਸਤ 2025 : ਅੱਜ ਪੰਜਾਬ ਵਿੱਚ ਕਿਸੇ ਵੀ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ, ਕੱਲ੍ਹ ਮੰਗਲਵਾਰ ਨੂੰ ਮੌਸਮ ਵਿੱਚ ਕੁਝ ਬਦਲਾਅ ਆ ਸਕਦੇ ਹਨ। ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਦੀ ਰਫ਼ਤਾਰ ਹੌਲੀ ਰਹਿਣ ਕਰਕੇ ਰਾਜ ਵਿੱਚ ਤਾਪਮਾਨ ਵਿੱਚ ਥੋੜ੍ਹਾ ਵਾਧਾ ਰਿਕਾਰਡ ਕੀਤਾ ਗਿਆ ਹੈ। ਇਸੇ ਦੌਰਾਨ, ਭਾਖੜਾ ਡੈਮ ਪ੍ਰਬੰਧਨ ਬੋਰਡ ਵੱਲੋਂ ਹੜ੍ਹ ਦੇ ਗੇਟ ਖੋਲ੍ਹਣ ਬਾਰੇ ਚਿਤਾਵਨੀ ਜਾਰੀ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵਲੋਂ ਜਾਰੀ ਰਿਪੋਰਟ ਮੁਤਾਬਕ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਫਿਰ ਵੀ, ਰਾਜ ਵਿੱਚ ਤਾਪਮਾਨ ਆਮ ਪੱਧਰ ਦੇ ਲਗਭਗ ਰਿਹਾ। ਇਸ ਦੌਰਾਨ, ਸਭ ਤੋਂ ਵੱਧ ਤਾਪਮਾਨ 35.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਭਾਖੜਾ ਡੈਮ ਨੰਗਲ ਸਟੇਸ਼ਨ 'ਤੇ ਰਿਪੋਰਟ ਹੋਇਆ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 34.5 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 34.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਮੀਂਹ ਦੀ ਗੱਲ ਕਰੀਏ ਤਾਂ ਪਟਿਆਲਾ, ਪਠਾਨਕੋਟ, ਮੋਹਲ ਵਰਗੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦਰਜ ਕੀਤੀ ਗਈ।
ਮੌਸਮ ਵਿਭਾਗ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, 4 ਅਗਸਤ ਯਾਨੀ ਕਿ ਅੱਜ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਬਠਿੰਡਾ, ਮਾਨਸਾ ਅਤੇ ਫਾਜ਼ਿਲਕਾ ਵਰਗੇ ਖੇਤਰ ਸੁੱਕੇ ਰਹਿਣਗੇ।
- Download Babushahi App
-
-