PM Modi ਨੇ ਉੱਤਰਾਸ਼ੀ ਦੀ ਘਟਨਾ 'ਤੇ ਪ੍ਰਗਟਾਇਆ ਦੁੱਖ
ਨਵੀਂ ਦਿੱਲੀ, 5 ਅਗਸਤ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਧਾਰਲੀ ਪਿੰਡ ਵਿੱਚ ਬੱਦਲ ਫਟਣ ਕਾਰਨ ਹੋਈ ਤਬਾਹੀ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਉਹ ਇਸ ਦੁਖਦਾਈ ਘਟਨਾ ਤੋਂ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ।
ਮੁੱਖ ਮੰਤਰੀ ਨਾਲ ਗੱਲਬਾਤ ਅਤੇ ਬਚਾਅ ਕਾਰਜ
ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਰਾਹਤ ਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਦੱਸਿਆ ਕਿ ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਰਾਹਤ ਅਤੇ ਬਚਾਅ ਟੀਮਾਂ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਪੀੜਤ ਲੋਕਾਂ ਤੱਕ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।