ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ
ਚੰਡੀਗੜ੍ਹ, 6 ਅਗਸਤ 2025 - ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 ਅਗਸਤ ਲਈ ਖੋਲ੍ਹਿਆ ਗਿਆ ਸੀ, ਪਰ ਅਧਿਆਪਕਾਂ ਦੀ ਬੇਨਤੀ ਉੱਤੇ ਹੁਣ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ।